02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪਿੰਡ ਗੁਰੂਸਰ ਤੋਂ ਦੋ ਬੱਸਾਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 04-07-2026
ਗਿੱਦੜਬਾਹਾ, 3 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਗੁਰੂਸਰ ਤੋਂ ਦੋ ਬੱਸਾਂ ਧਾਰਮਿਕ ਅਸਥਾਨਾਂ ਲਈ ਰਵਾਨਾ ਕੀਤੀਆਂ ਗਈਆਂ ਹਨ। ਇਸ ਮੌਕੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਵਕੀਲ ਹਰਦੀਪ ਸਿੰਘ ਭੰਗਾਲ ਨੇ ਝੰਡੀ ਦੇ ਕੇ ਬੱਸਾਂ ਨੂੰ ਰਵਾਨਾ ਕੀਤਾ। ਵਕੀਲ ਹਰਦੀਪ ਸਿੰਘ ਭੰਗਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡਾਂ ਦੇ ਆਮ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ, ਜਿਸ ਤਹਿਤ ਪਿੰਡ ਗੁਰੂਸਰ ਦੇ ਲੋਕਾਂ ਨੂੰ ਦੋ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਤਰਸੇਮ ਸਿੰਘ, ਪੰਚ ਵਰਿੰਦਰ ਸਿੰਘ, ਰਾਜਵਿੰਦਰ ਸਿੰਘ ਸਰਪੰਚ ਸਿੰਘ, ਹੁਸ਼ਿਆਰ ਸਿੰਘ ਗੁਰੂਸਰ ਤੋਂ ਇਲਾਵਾ ਪਿੰਡ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਸਰਕਾਰ ਦਾ ਨਵਾਂ ਫਰੇਬ-ਡੱਲੇਵਾਲ ਅਗਲੀ ਖ਼ਬਰ ਪਿੰਡ ਲਾਲਬਾਈ ਵਿਖੇ ਸਿਹਤ ਵਿਭਾਗ ਨੇ ਮੈਡੀਕਲ ਕੈਂਪ ਲਗਾਇਆ
Ad Position 24
No active advertisement