02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਨੂੰ ਪਸੰਦ ਨਹੀਂ-ਬੀ. ਕੇ .ਯੂ. ਕਾਦੀਆਂ

Ad Position 21
No active advertisement
ਅਜੀਤ ਡੈਸਕ 04-07-2026
ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਇਕ ਵਾਰ ਫੇਰ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਲਈ ਹੈ। ਜਿਸ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਵਾਰੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸੂਬਾਈ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀ ਰੋੜੀ ਅਤੇ ਸਮੁੱਚੀ ਜ਼ਿਲ੍ਹਾ ਕਮੇਟੀ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਪਾਲਿਸੀ ’ਚ ਸੋਧਾਂ ਦਾ ਭਰਮ ਭੁਲੇਖਾ ਪਾ ਕੇ ਥੋੜ੍ਹੇ ਜਿਹੇ ਲਾਲਚ ਦੇ ਵਾਧੇ ਨਾਲ ਲੈਂਡ ਪੂਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਕਰ ਲਿਆ ਹੈ। ਜਿਸ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਡਟਕੇ ਵਿਰੋਧ ਕਰੇਗੀ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਪਾਲਿਸੀ ਵਾਰੇ ਨਾ ਤਾਂ ਕਿਸੇ ਕਿਸਾਨ ਜਥੇਬੰਦੀ ਨਾਲ, ਨਾ ਹੀ ਖੇਤੀ ਮਾਹਿਰਾਂ ਨਾਲ ਅਤੇ ਨਾ ਹੀ ਜ਼ਮੀਨਾਂ ਦੇ ਮਾਲਕਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਗਿਆ। ਇਸ ਤਰ੍ਹਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਬੇਜ਼ਮੀਨੇ ਅਤੇ ਬੇਘਰੇ ਕਰਨ ਤੇ ਤੁਲੀ ਹੋਈ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਸ ਲਈ ਕਾਦੀਆਂ ਜਥੇਬੰਦੀ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜਥੇਬੰਦੀ ਸਰਕਾਰ ਦੀ ਇਸ ਪਾਲਿਸੀ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਇਸ ਦਾ ਡਟਵਾਂ ਵਿਰੋਧ ਕਰੇਗੀ। ਇਸ ਮੌਕੇ ਰੇਸ਼ਮ ਸਿੰਘ ਪੱਖੀ ਖੁਰਦ ਸਕੱਤਰ ਜਨਰਲ ਜ਼ਿਲਾਂ, ਜਸਵੰਤ ਸਿੰਘ ਨੰਬਰਦਾਰ ਕੱਮੇਆਣਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ, ਨਛੱਤਰ ਸਿੰਘ ਕਿਲਾਂ ਨੌਂ ਵਿੰਤ ਸਕੱਤਰ ਜ਼ਿਲਾਂ, ਜਸਵੀਰ ਸਿੰਘ ਗੋਲੇਵਾਲਾ,ਅਵਤਾਰ ਸਿੰਘ ਸੰਘਾਂ ਮੀਤ ਪ੍ਰਧਾਨ ਜ਼ਿਲ੍ਹਾ, ਜਸਵੀਰ ਸਿੰਘ ਕਾਬਲਵਾਲਾ, ਹਰਦੀਪ ਸਿੰਘ ਢੁੱਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰਾ ਨਗਰ ਕੱਸੀ ’ਤੇ ਟੇਢੇ ਦਰੱਖ਼ਤ ਲੈ ਸਕਦੇ ਹਨ ਕਿਸੇ ਦੀ ਜਾਨ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ
Ad Position 24
No active advertisement