02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ’ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 04-07-2026
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗ਼ਮੇ ਜਿੱਤ ਕੇ ਸਕੂਲ, ਮਾਪਿਆਂ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਇਸ ਵੱਕਾਰੀ ਸ਼ੂਟਿੰਗ ਮੁਕਾਬਲੇ ਵਿਚ ਵੱਖ-ਵੱਖ ਸ਼ੂਟਿੰਗ ਰੇਂਜਾਂ ਅਤੇ ਅਕੈਡਮੀਆਂ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਹਿੱਸਾ ਲਿਆ। ਏਅਰ ਪਿਸਟਲ ਦੀਆਂ ਵੱਖ-ਵੱਖ ਉਮਰ ਵਰਗ ਵਿਚ ਸਖ਼ਤ ਮੁਕਾਬਲਾ ਵੇਖਣ ਨੂੰ ਮਿਲਿਆ, ਜਿਸ ਵਿਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਭਾਵਨਾ ਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਅਮਾਨਤ ਕੌਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੀਨੀਅਰ ਮਹਿਲਾ ਵਰਗ ਵਿਚ ਕਾਂਸੀ ਦਾ ਤਗ਼ਮਾ, ਜੂਨੀਅਰ ਮਹਿਲਾ ਵਰਗ ਵਿਚ ਕਾਂਸੀ ਦਾ ਤਗ਼ਮਾ ਅਤੇ ਸਬ ਯੂਥ ਮਹਿਲਾ ਵਰਗ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸੇ ਮੁਕਾਬਲੇ ਵਿਚ 11ਵੀਂ ਜਮਾਤ (ਸੁਪਰ ਮੈਡੀਕਲ) ਦੇ ਹੋਣਹਾਰ ਵਿਦਿਆਰਥੀ ਹਰਗੁਣ ਸਿੰਘ ਸੰਧੂ ਸਪੁੱਤਰ ਨਰਿੰਦਰਪਾਲ ਸਿੰਘ ਸੰਧੂ ਨੇ ਵੀ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਨੀਅਰ ਵਰਗ ਵਿਚ ਚਾਂਦੀ ਦਾ ਤਗ਼ਮਾ ਅਤੇ ਯੂਥ ਵਰਗ ਵਿਚ ਕਾਂਸੀ ਦਾ ਤਗ਼ਮਾ ਆਪਣੇ ਨਾਂਅ ਕੀਤਾ। ਸਕੂਲ ਪ੍ਰਿੰਸੀਪਲ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਅਮਾਨਤ ਕੌਰ ਤੇ ਹਰਗੁਣ ਸਿੰਘ ਸੰਧੂ ਭਵਿੱਖ ਵਿਚ ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਸਕੂਲ ਪ੍ਰਬੰਧਨ ਨੇ ਦੋਵਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਕੋਚਾਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਪਰਿਵਾਰ ਨੇ ਦੋਵਾਂ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਸਫ਼ਲਤਾਵਾਂ ਹਾਸਿਲ ਕਰਕੇ ਨਵੀਆਂ ਉਚਾਈਆਂ ਨੂੰ ਛੂਹਣਗੇ।
Ad Position 22
No active advertisement
ਪਿਛਲੀ ਖ਼ਬਰ 5 ਦੇ ਖ਼ੂਨਦਾਨ ਕੈਂਪ ਸਬੰਧੀ ਪੰਜ ਗ੍ਰਾਮ ਕਲਾਂ ’ਚ ਮੀਟਿੰਗ ਅਗਲੀ ਖ਼ਬਰ ਹਰਿੰਦਰਾ ਨਗਰ ਕੱਸੀ ’ਤੇ ਟੇਢੇ ਦਰੱਖ਼ਤ ਲੈ ਸਕਦੇ ਹਨ ਕਿਸੇ ਦੀ ਜਾਨ
Ad Position 24
No active advertisement