ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੱਡੀ ਪੱਧਰ ’ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਮੈਡੀਕਲ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ 20 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਵਿੱਤੀ ਸਹਾਇਤਾ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਦਿਓਲ ਰਿਟਾ. ਲੈਕਚਰਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜ਼ੈਲਦਾਰ, ਗੁਰਚਰਨ ਸਿੰਘ ਆਸਟਰੇਲੀਆ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਜੀਤ ਸਿੰਘ ਜੀਤਾ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।