02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਿਲ੍ਹਾ ਯੂਥ ਅਫ਼ਸਰ ਵਲੋਂ ਬਿਰਧ ਆਸ਼ਰਮ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-07-2026
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ ਦੇ ਅਨੁਭਵਾਤਮਕ ਸਿੱਖਿਆ ਪ੍ਰੋਗਰਾਮ 2026-27 ਤਹਿਤ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਦੇ ਸਹਿਯੋਗ ਨਾਲ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਦੇ ਵਲੰਟੀਅਰਾਂ ਵਲੋਂ ਬਜ਼ੁਰਗ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਲੰਟੀਅਰਾਂ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਦੇ ਜੀਵਨ ਦੇ ਤਜ਼ਰਬੇ ਸੁਣੇ। ਨੌਜਵਾਨਾਂ ਨੇ ਬਜ਼ੁਰਗਾਂ ਪ੍ਰਤੀ ਸਤਿਕਾਰ, ਪਿਆਰ ਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਨੂੰ ਬਜ਼ੁਰਗਾਂ ਦੀ ਦੇਖਭਾਲ ਅਤੇ ਸਨਮਾਨ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ, ਮਨੁੱਖਤਾ ਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਵੀ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੁੜਨ ਤੇ ਬਜ਼ੁਰਗਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਲੋੜਵੰਦਾਂ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿਚ ਵਲੰਟੀਅਰਾਂ ਨੇ ਭਵਿੱਖ ਵਿਚ ਵੀ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੰਕਲਪ ਲਿਆ। ਇਸ ਮੌਕੇ ਦਫ਼ਤਰ ਸਹਾਇਕ ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਦੀਪ ਸਿੰਘ, ਮਨਪਿੰਦਰ ਸਿੰਘ, ਨਾਨਕ ਸਿੰਘ, ਸੁਖਜਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ’ਚ ਮਤਭੇਦ ਉੱਭਰੇ-ਕੁਝ ਮੌਜੂਦਾ ਤੇ ਸਾਬਕਾ ਵਿਧਾਇਕਾਂ ਵਲੋਂ ਸੂਬਾ ਪ੍ਰਧਾਨ ਲਈ ਚੰਨੀ ਦਾ ਸਮਰਥਨ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ
Ad Position 24
No active advertisement