ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-07-2026
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਸੰਘਰਸ਼ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲ-ਮਟੋਲ ਤੇ ਵਾਅਦਿਆਂ ਤੋਂ ਮੁਕਰਨ ਦੀ ਨੀਤੀ ਦੀ ਸਖਤਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਲਗਾਤਾਰ ਪਾਸਾ ਵੱਟ ਕੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਰੁਜ਼ਗਾਰ ਮੰਗਦੇ ਨੌਜਵਾਨ ਉਪਰ ਤਸ਼ੱਦਦ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਉਪਰੋਕਤ ਮੰਗਾਂ ਸੰਬੰਧੀ ਕੀਤੇ ਵਾਅਦਿਆਂ ਅਨੁਸਾਰ ਹੱਲ ਨਾ ਕੀਤਾ ਗਿਆ, ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖ਼ਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮ ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਮਨਕਾਰੀ ਤੇ ਵਾਅਦਿਆਂ ਤੋਂ ਮੁਕਰਨ ਵਿਰੁੱਧ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਵਲੋਂ 7 ਜੁਲਾਈ ਤੇ 11 ਜੁਲਾਈ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਭਰਵੀਂ ਸ਼ਮੂਲੀਅਤ ਕਰੇਗੀ। ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਇਨ੍ਹਾਂ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਸਮੇਂ ਅਧਿਆਪਕ ਆਗੂ ਡਾ. ਅਮਨਦੀਪ ਸਿੰਘ, ਕੁਲਬੀਰ ਜੋਸ਼ੀ, ਵਿਕਰਮਜੀਤ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਸੁਖਵਿੰਦਰਜੀਤ ਸਿੰਘ ਮੈਣੀ, ਰਜੇਸ਼ ਕੌਸ਼ਕ, ਰਮੇਸ਼ ਵਰਮਾ, ਬਲਕਰਨ ਸਿੰਘ, ਸਤੀਸ਼ ਕੁਮਾਰ, ਗੁਰਮੀਤ ਸਿੰਘ ਹੁੰਦਲ, ਗੁਰਰਾਜ ਸਿੰਘ, ਸੁਰੇਸ਼ ਕੁਮਾਰ, ਮੁਕੇਸ਼ ਕੁਮਾਰ, ਹਰਬਖ਼ਸ਼ ਬਹਾਦਰ ਸਿੰਘ, ਮੰਗੂ ਸਿੰਘ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ। ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਇਨ੍ਹਾਂ ਰੋਸ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਖੇਤਰ ’ਚ ਬਾਰਿਸ਼ਾਂ ਦੀ ਕਮੀ ਕਰਕੇ ਝੋਨੇ ਸਣੇ ਹੋਰ ਫ਼ਸਲਾਂ ਸੰਕਟ ’ਚ ਅਗਲੀ ਖ਼ਬਰ ਕੁੱਤਿਆਂ ਨੇ ਬੱਚੀ ਨੂੰ ਵੱਢਿਆ- ਮੌਤ
Ad Position 24
No active advertisement