ਲੰਬੀ, 6 ਜੁਲਾਈ (ਮੇਵਾ ਸਿੰਘ)-ਲਗਪਗ 2 ਸਾਲ ਰਾਜਨੀਤੀ ਤੋਂ ਪਾਸਾ ਵੱਟਦੇ ਰਹੇ ਰਣਧੀਰ ਸਿੰਘ ਧੀਰਾ ਖੁੱਡੀਆਂ ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਵੇਅਰ ਹਾਊਸ ਦਾ ਚੇਅਰਮੈਨ ਪੰਜਾਬ ਲਗਾਇਆ ਹੈ, ਉਦੋਂ ਤੋਂ ਲੈ ਕੇ ਰਣਧੀਰ ਸਿੰਘ ਧੀਰਾ ਖੁੱਡੀਆਂ ਖ਼ਾਸਕਰ ਹਲਕਾ ਲੰਬੀ ਦੇ ਪਿੰਡਾਂ ਵਿਚ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਚੇਅਰਮੈਨ ਰਣਧੀਰ ਸਿੰਘ ਧੀਰਾ ਹਲਕਾ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਪਹੁੰਚੇ, ਜਿੱਥੇ ਕਾਂਗਰਸ ਪਾਰਟੀ ਦੇ ਸਰਪੰਚ ਜਸਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਿਚ ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਰਣਬੀਰ ਸਿੰਘ ਸਮੇਤ ਹੋਰ ਵੀ ਦਰਜਨ ਸਾਥੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕਰਨਵੀਰ ਸਿੰਘ ਤੇ ਸੁਖਮਨ ਸਿੰਘ ਸਰਾਵਾਂ ਬੋਦਲਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਏ ਸਰਪੰਚ ਸਮੇਤ ਸਾਰੇ ਸਾਥੀਆਂ ਦਾ ਪਾਰਟੀ ਵਿਚ ਸ਼ਮੂਲੀਅਤ ਕਰਨ ’ਤੇ ਚੇਅਰਮੈਨ ਧੀਰਾ ਖੁੱਡੀਆਂ ਨੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।