ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚੇਅਰਮੈਨ ਪ੍ਰਵੀਨ ਗਰਗ ਨੇ ਸੋਸ਼ਲ ਵੈਲਫੇਅਰ ਕਲੱਬ ਦੀ ਚੈਰੀਟੇਬਲ ਡਿਸਪੈਂਸਰੀ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 07-07-2026
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੋਸ਼ਲ ਵੈਲਫੇਅਰ ਕਲੱਬ ਮੋਗਾ ਵਲੋਂ ਸ਼ਹਿਰ ਦੇ ਪ੍ਰੀਤ ਨਗਰ ਇਲਾਕੇ ਵਿਚ ਇਕ ਚੈਰੀਟੇਬਲ ਡਿਸਪੈਂਸਰੀ ਦੀ ਸ਼ੁਰੂਆਤ ਕੀਤੀ ਗਈ। ਇਸ ਡਿਸਪੈਂਸਰੀ ਦਾ ਉਦਘਾਟਨ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ ਨੇ ਕਲੱਬ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਹੀ ਸਮਾਜ ਵਿਚ ਅਸਲ ਬਦਲਾਅ ਲਿਆਉਂਦੀਆਂ ਹਨ। ਉਨ੍ਹਾਂ ਭਵਿੱਖ ਵਿਚ ਵੀ ਕਲੱਬ ਦੇ ਕਾਰਜਾਂ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਵੀਣਾ ਗੁਪਤਾ ਅਤੇ ਨਰੇਸ਼ ਮਹਿੰਦੀਰੱਤਾ ਨੇ ਵੀ ਕਲੱਬ ਦੀਆਂ ਸਮਾਜ ਸੇਵਾ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ। ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਦੱਸਿਆ ਕਿ ਇਸ ਡਿਸਪੈਂਸਰੀ ਦਾ ਉਦੇਸ਼ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਸਸਤੀ ਅਤੇ ਸੌਖੀ ਸਿਹਤ ਸੇਵਾ ਉਪਲਬਧ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਡਾ. ਸ਼ਕਤੀ ਗੁਰਪ੍ਰਸ਼ਾਦ ਜਿੰਦਲ ਹਰ ਰੋਜ਼ ਸ਼ਾਮ 5 ਵਜੇ ਤੋਂ 7 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਮਰੀਜ਼ਾਂ ਨੂੰ ਸਿਰਫ਼ 10 ਰੁਪਏ ਵਿਚ ਦਵਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਕਾਫ਼ੀ ਸਮੇਂ ਤੋਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਯੋਜਨਾਬੰਦੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਸੰਸਥਾ ਪਹਿਲਾਂ ਹੀ ਦੋ ਸਿਲਾਈ ਕੇਂਦਰ, ਬਿਊਟੀਸ਼ੀਅਨ ਸੈਂਟਰ, ਸਕੂਲਾਂ ਵਿਚ ਪਾਠ ਸਮਗਰੀ ਵੰਡਣ ਅਤੇ ਪਲਸ ਪੋਲਿਓ ਮੁਹਿੰਮ ਵਰਗੀਆਂ ਸਮਾਜ ਸੇਵੀ ਗਤੀਵਿਧੀਆਂ ਚਲਾ ਰਹੀ ਹੈ। ਹੁਣ ਸੰਸਥਾ ਵਲੋਂ ਇਕ ਕੰਪਿਊਟਰ ਸੈਂਟਰ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਜੋ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਸਮਾਗਮ ਦਾ ਮੰਚ ਸੰਚਾਲਨ ਪੀ.ਐਸ. ਚਾਹਲ ਨੇ ਕੀਤਾ। ਇਸ ਮੌਕੇ ਝਲਮਨ ਦਾਸ, ਅਜੈ ਸਿੰਗਲਾ, ਪ੍ਰੇਮ ਸਿੰਗਲ, ਪਵਨ ਸ਼ਰਮਾ, ਪੰਕਜ ਗੋਇਲ, ਕੈਲਾਸ਼ ਮੰਗਲਾ, ਸ਼ਮਨ ਬਾਂਸਲ, ਸੁਸ਼ੀਲ ਗਰਗ, ਗੁਰਪ੍ਰੀਤ ਸਿੰਘ, ਪਰਮਜੀਤ ਪੰਮਾ, ਵੇਨਿਕਾ ਗੋਇਲ, ਰਾਜਵਿੰਦਰ ਸਿੰਘ, ਰਾਜਬਿੰਦਰ ਸਿੰਘ, ਰਸ਼ਪਾਲ ਸਿੰਘ, ਸੁਰੇਸ਼ ਮਹਿੰਦੀਰੱਤਾ, ਬਲਵੰਤ ਸਿੰਘ, ਗੁਰਦੇਵ ਸਿੰਘ, ਅਸ਼ੋਕ ਨਰੂਲਾ, ਡਾ. ਦਿਨੇਸ਼ ਕੱਕੜ, ਰਜਿੰਦਰ ਵਿਕੀ, ਜੋਗਿੰਦਰ ਸਿੰਗਲਾ, ਮੰਗਤ ਸ਼ਰਮਾ, ਮੈਡਮ ਪ੍ਰੀਤੀ, ਮੈਡਮ ਦਲਜੀਤ ਕੌਰ ਸਮੇਤ ਕਲੱਬ ਦੇ ਕਈ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਕਾਂਗਰਸ ਦੀ ਨਵੀਂ ਟੀਮ ਦਾ ਐਲਾਨ, ਵੱਡੀ ਗਿਣਤੀ ’ਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਵਲੋਂ ਕੀਰਤਨ ਦਰਬਾਰ 11 ਜੁਲਾਈ ਨੂੰ ਹੋਵੇਗਾ-ਬਲਜੀਤ ਸਿੰਘ ਵਿੱਕੀ
Ad Position 24
No active advertisement