06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

1995 ਦੀਆਂ ਘਟਨਾਵਾਂ ਨਾਲ ਮੇਰਾ ਕੋਈ ਸੰਬੰਧ ਨਹੀਂ, ਸੋਸ਼ਲ ਮੀਡੀਆ ’ਤੇ ਮੇਰੀ ਤਸਵੀਰ ਗਲਤ ਢੰਗ ਨਾਲ ਵਰਤੀ ਗਈ-ਡੀ.ਐਸ.ਪੀ. ਜਸਪਾਲ ਸਿੰਘ

Ad Position 21
No active advertisement
ਅਜੀਤ ਡੈਸਕ 16-07-2026
ਮਲੋਟ, 15 ਜੁਲਾਈ (ਪਾਟਿਲ)-ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਚਰਚਾ ਦਾ ਵਿਸ਼ਾ ਬਣੀ 1995 ਦੇ ਦੌਰ ਨਾਲ ਸੰਬੰਧਿਤ ਇੱਕ ਸੋਸ਼ਲ ਮੀਡੀਆ ਵੀਡੀਓ ਵਿਚ ਮੌਜੂਦਾ ਡੀਐਸਪੀ ਮਲੋਟ ਜਸਪਾਲ ਸਿੰਘ ਦੀ ਤਸਵੀਰ ਦਿਖਾਏ ਜਾਣ ਤੋਂ ਬਾਅਦ ਡੀਐਸਪੀ ਜਸਪਾਲ ਸਿੰਘ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਵੀਡੀਓ ਵਿਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਚੱਲ ਰਿਹਾ ਹੈ, ਪਰ ਇੱਕ ਨਿੱਜੀ ਨਿਊਜ਼ ਚੈਨਲ ਨੇ ਉਸ ਨਾਲ ਉਨ੍ਹਾਂ ਦੀ ਤਸਵੀਰ ਜੋਡ਼ ਦਿੱਤੀ, ਜਦਕਿ 1995 ਦੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਉਦੋਂ ਮਿਲੀ, ਜਦੋਂ ਮੋਗਾ ਵਿਖੇ ਤਾਇਨਾਤ ਇੱਕ ਇੰਸਪੈਕਟਰ ਮਿੱਤਰ ਨੇ ਫ਼ੋਨ ਕਰਕੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਵਿੱਚ ਉਨ੍ਹਾਂ ਦੀ ਤਸਵੀਰ ਦਿਖਾਈ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਵੀਡੀਓ ਦੇਖੀ, ਜੋ ਹਜ਼ਾਰਾਂ ਲੋਕਾਂ ਵਲੋਂ ਵੇਖੀ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿਚ ਵੀ ਵੀਡੀਓ ਵਿਚੋਂ ਉਨ੍ਹਾਂ ਦੀ ਤਸਵੀਰ ਨਹੀਂ ਹਟਾਈ ਗਈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਮਾਜ ਵਿਚ ਗਲਤ ਸੰਦੇਸ਼ ਗਿਆ ਅਤੇ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ 1993 ਵਿਚ ਪੰਜਾਬ ਪੁਲਿਸ ਵਿਚ ਏਐਸਆਈ ਵਜੋਂ ਭਰਤੀ ਹੋਏ ਸਨ। ਸਾਲ 1995 ਦੌਰਾਨ ਉਹ ਅੰਡਰ ਟਰੇਨਿੰਗ ਸਨ ਅਤੇ ਕਮਾਂਡੋ ਯੂਨਿਟ ਨਾਲ ਅਟੈਚ ਹੋਣ ਦੇ ਨਾਲ-ਨਾਲ ਆਸਾਮ ਵਿਚ ਡਿਊਟੀ ਨਿਭਾ ਰਹੇ ਸਨ। ਇਸ ਲਈ 1995 ਦੇ ਦੌਰ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਬਣਦਾ। ਉਨ੍ਹਾਂ ਇਹ ਵੀ ਦੱਸਿਆ ਕਿ ਸਾਲ 2022 ਵਿਚ ਉਨ੍ਹਾਂ ਨੇ ਡੀਐਸਪੀ ਵਜੋਂ ਅਹੁਦਾ ਸੰਭਾਲਿਆ। ਡੀਐਸਪੀ ਜਸਪਾਲ ਸਿੰਘ ਨੇ ਕਿਹਾ ਕਿ ਸਿਰਫ਼ ਇੱਕੋ ਨਾਮ ਹੋਣ ਦੇ ਆਧਾਰ ’ਤੇ ਉਨ੍ਹਾਂ ਦੀ ਤਸਵੀਰ ਵਰਤਣਾ ਗੰਭੀਰ ਲਾਪਰਵਾਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਜਸਪਾਲ ਸਿੰਘ ਨਾਮ ਦੇ ਹੋਰ ਅਧਿਕਾਰੀ ਵੀ ਹੋ ਸਕਦੇ ਹਨ, ਪਰ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਕਿਸੇ ਵੀ ਵਿਅਕਤੀ ਦੀ ਤਸਵੀਰ ਕਿਸੇ ਸੰਵੇਦਨਸ਼ੀਲ ਮਾਮਲੇ ਨਾਲ ਜੋਡ਼ਨਾ ਗਲਤ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਆਪਣੇ ਵਕੀਲ ਨਾਲ ਸਲਾਹ-ਮਸ਼ਵਰਾ ਕਰ ਚੁੱਕੇ ਹਨ ਅਤੇ ਸੰਬੰਧਿਤ ਨਿੱਜੀ ਨਿਊਜ਼ ਚੈਨਲ ਦੇ ਸੰਪਾਦਕ ਅਤੇ ਪ੍ਰਬੰਧਨ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਦੇਸ਼ ਸਿਰਫ਼ ਆਪਣੀ ਸਾਖ ਦੀ ਰੱਖਿਆ ਕਰਨਾ ਹੀ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਭਵਿੱਖ ਵਿਚ ਕੋਈ ਵੀ ਮੀਡੀਆ ਅਦਾਰਾ ਜਾਂ ਸੋਸ਼ਲ ਮੀਡੀਆ ਪਲੇਟਫਾਰਮ ਬਿਨਾਂ ਤੱਥਾਂ ਦੀ ਜਾਂਚ ਕੀਤੇ ਕਿਸੇ ਬੇਕਸੂਰ ਵਿਅਕਤੀ ਦੀ ਤਸਵੀਰ ਇਸ ਤਰ੍ਹਾਂ ਵਰਤ ਕੇ ਉਸ ਦੀ ਸਾਖ ਨੂੰ ਨੁਕਸਾਨ ਨਾ ਪਹੁੰਚਾਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਵਿਸ਼ੇਸ਼ ਰਿਪੋਰਟ ਕੇਂਦਰ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਰੇਲਵੇ ਸਟੇਸ਼ਨ ਆਧੁਨਿਕ ਸਹੂਲਤਾਂ ਨਾਲ ਤਿਆਰ
Ad Position 24
No active advertisement