ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸੰਨੀ ਓਬਰਾਏ ਸਵੈ ਰੁਜ਼ਗਾਰ ਸਕੀਮ ਤਹਿਤ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਵੱਡੀ ਪੱਧਰ ’ਤੇ ਮੁਫ਼ਤ ਸਿਖਲਾਈ ਸੈਂਟਰ (ਬਿਊਟੀ ਪਾਰਲਰ, ਕੰਪਿਊਟਰ, ਸਿਲਾਈ) ਖੋਲੇ੍ਹ ਜਾ ਰਹੇ ਹਨ, ਤਾਂ ਜੋ ਇਹ ਲੋੜਵੰਦ ਲੜਕੇ-ਲੜਕੀਆਂ ਮੁਫ਼ਤ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ’ਤੇ ਖੜੇ੍ਹ ਹੋ ਸਕਣ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸੰਨੀ ਓਬਰਾਏ ਸਵੈ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ (ਮਲੋਟ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ) ਵੀ 8 ਸਿਖਲਾਈ ਸੈਂਟਰ ਚੱਲ ਰਹੇ ਸਿਲਾਈ, ਇਸ 6 ਮਹੀਨਿਆਂ ਦੇ ਕੋਰਸਾਂ ਦੌਰਾਨ ਸਿਖਿਆਰਥੀਆਂ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਂਦੀ ਅਤੇ ਕੋਰਸਾਂ ਦੇ ਪੂਰੇ ਹੋਣ ਉਪਰੰਤ ਆਈ.ਐੱਸ.ਓ. ਸਰਟੀਫ਼ਿਕੇਟ ਦਿੱਤੇ ਜਾਂਦੇ ਹਨ। ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਕੋਰਸ ਪੂਰਾ ਹੋਣ ਉਪਰੰਤ 30 ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ। ਇਸ ਮੌਕੇ ਮਹੰਤ ਕਸ਼ਮੀਰ ਸਿੰਘ ਨੇ ਸਿਖਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜ਼ੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਸੁਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਸੋਹਣ ਲਾਲ ਗੁੰਬਰ ਮਲੋਟ, ਸ੍ਰੀ ਮੁਕਤਸਰ ਸਾਹਿਬ ਦੀ ਕੰਪਿਊਟਰ ਅਧਿਆਪਕਾ ਨੀਲਮ ਰਾਣੀ ਆਦਿ ਹਾਜ਼ਰ ਸਨ।