ਬਠਿੰਡਾ, 15 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਗੁਰਦੁਆਰਾ ਰੇਲਵੇ ਸਤਿਸੰਗ ਸਭਾ (ਰੇਲਵੇ ਕਾਲੋਨੀ ਬਠਿੰਡਾ) ਵਿਖੇ ਪਿਛਲੇ ਪ੍ਰਧਾਨ ਹਰਭਜਨ ਸਿੰਘ ਦੀ ਸਿਹਤ ਖ਼ਰਾਬ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਕਾਰਨ ਪਿਛਲੇ ਕੁਝ ਸਮੇਂ ਤੋਂ ਪ੍ਰਧਾਨ ਦਾ ਅਹੁਦਾ ਖਾਲੀ ਹੋਣ ਕਾਰਨ ਅਤੇ ਪ੍ਰਬੰਧਕੀ ਕੰਮਾਂ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਪ੍ਰਧਾਨ ਦੀ ਚੋਣ ਕਰਨਾ ਜ਼ਰੂਰੀ ਸੀ। ਗੁਰਦੁਆਰਾ ਰੇਲਵੇ ਸਤਿਸੰਗ ਸਭਾ (ਰੇਲਵੇ ਕਾਲੋਨੀ, ਬਠਿੰਡਾ) ਵਿਖੇ ਸਾਰੀ ਸਮੂਹ ਇਲਾਕੇ ਦੀ ਸਾਧ ਸੰਗਤ ਵਲੋਂ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਹਿੱਸਾ ਲੈਂਦੇ ਹੋਏ ਸਰਬਸੰਮਤੀ ਨਾਲ ਕਰਨੈਲ ਸਿੰਘ ਨੂੰ ਪ੍ਰਧਾਨ ਵਜੋਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਣ ਲਈ ਚੁਣਿਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਨੇ ਸਾਧ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਉਸ ਨੂੰ ਮੁੱਖ ਸੇਵਾਦਾਰ ਦੇ ਸੇਵਾ ਨਿਭਾਈ ਗਈ ਹੈ। ਉਹ ਸੰਗਤਾਂ ਦੇ ਸਹਿਯੋਗ ਨਾਲ ਤਹਿ ਦਿਲੋਂ ਨਿਭਾਉਣਗੇ। ਇਸ ਮੌਕੇ ਦਲਜੀਤ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਰਾਮਚੰਦਰ ਸਿੰਘ, ਤਰਲੋਚਨ ਸਿੰਘ, ਬਿੰਦਰ ਕੌਰ, ਕਿਰਨਾਂ ਕੌਰ, ਰਣਜੀਤ ਕੌਰ, ਮਹਿੰਦਰ ਕੌਰ, ਹਰਬੰਸ ਕੌਰ, ਅਮਰਜੀਤ ਕੌਰ, ਸੀਮਾ, ਗਿਆਨ ਕੌਰ, ਮਨਜੀਤ ਕੌਰ ਬੱਬੀ, ਬਿਮਲਾ ਕੌਰ, ਸਰਬਜੀਤ ਸਿੰਘ, ਅਮਰਜੀਤ ਸਿੰਘ ਅਮਰ, ਗੁਰਦੇਵ ਸਿੰਘ, ਅਮਨਦੀਪ ਸਿੰਘ, ਹਰਬੰਸ ਕੌਰ, ਅਮਰਿੰਦਰ ਸਿੰਘ ਲੱਕੀ, ਮਹਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰਪਾਲ ਸਿੰਘ, ਹਾਕਮ ਸਿੰਘ, ਆਕਾਸ਼ ਸਿੰਘ ਹਾਜ਼ਰ ਸਨ।