ਭੁੱਚੋ ਮੰਡੀ, 15 ਜੁਲਾਈ (ਪਰਵਿੰਦਰ ਸਿੰਘ ਜੌੜਾ)- ਯੂਥ ਕਾਂਗਰਸ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਪਰਿੰਦਰ ਪੈਵੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਮੂੰਹ ਮਿੱਠਾ ਕਰਵਾ ਕੇ ਅਹਿਮ ਜ਼ਿੰਮੇਵਾਰੀ ਲਈ ਆਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਨੇ ਕਿਹਾ ਕਿ ਰਾਜਾ ਵੜਿੰਗ ਦੀ ਮਜ਼ਬੂਤ ਪ੍ਰਧਾਨਗੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2027 ਵਿਚ ਇਤਿਹਾਸਕ ਜਿੱਤ ਹਾਸਲ ਕਰੇਗੀ। ਉਹ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਪਿੰਡਾਂ ‘ਚੋਂ ਨੌਜਵਾਨਾਂ ਨੂੰ ਬਲਾਕ ਵਿਚ ਅਹੁਦੇ ਦੇ ਕੇ ਅੱਗੇ ਲੈ ਕੇ ਆਉਣਗੇ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ, ਕੁਲਵਿੰਦਰ ਸਿੰਘ ਕਿੰਦੀ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਐੱਸ. ਸੀ. ਵਿੰਗ ਬਲਾਕ ਪ੍ਰਧਾਨ ਪਰਗਟ ਸਿੰਘ ਤੁੰਗਵਾਲੀ ਅਤੇ ਮੀਤ ਪ੍ਰਧਾਨ ਬਲਵੀਰ ਸਿੰਘ ਬੀਰਾ, ਅੰਗਰੇਜ਼ ਸਿੰਘ ਗੇਜਾ ਪ੍ਰਧਾਨ ਅਤੇ ਕਰਮਜੀਤ ਸਿੰਘ ਕਾਕਾ ਭੁੱਚੋ ਖ਼ੁਰਦ ਪ੍ਰਧਾਨ ਵੀ ਮੌਜੂਦ ਸਨ।