02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦੇ ਆਨਲਾਈਨ ਉਦਘਾਟਨ ਦੀਆਂ ਤਿਆਰੀਆਂ ਦਾ ਭਾਜਪਾ ਆਗੂਆਂ ਨੇ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 17-07-2026

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵਲੋਂ 17 ਜੁਲਾਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦੇ ਹੋਣ ਵਾਲੇ ਆਨਲਾਈਨ ਉਦਘਾਟਨ ਸਮਾਗਮ ਦੇ ਸੰਬੰਧ ਵਿਚ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਦੇ ਏਰੀਆ ਕਮਰਸ਼ੀਅਲ ਮੈਨੇਜਰ (ਏ.ਸੀ.ਐੱਮ.) ਅਤੇ ਹੋਰ ਰੇਲਵੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਸਮਾਗਮ ਦੀ ਰੂਪ-ਰੇਖਾ, ਆਮ ਲੋਕਾਂ ਦੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧਾਂ, ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੇ ਇੰਤਜਾਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਤਾਂ ਜੋ ਇਹ ਸਮਾਗਮ ਸੁਚਾਰੂ ਤੇ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਸਕੇ। ਮੀਟਿੰਗ ਉਪਰੰਤ ਸਤੀਸ਼ ਅਸੀਜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਤੇ ਵਿਕਾਸਮਈ ਨੀਤੀਆਂ ਸਦਕਾ ਭਾਰਤੀ ਰੇਲਵੇ ਵਿਚ ਵੱਡੇ ਬਦਲਾਅ ਆਏ ਹਨ। ਦੇਸ਼ ਭਰ ਵਿਚ ਰੇਲਵੇ ਸਟੇਸ਼ਨਾਂ ਦਾ ਆਧੁਨੀਕਰਨ, ਯਾਤਰੀ ਸਹੂਲਤਾਂ ਦਾ ਵਿਸਥਾਰ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਮੋਦੀ ਸਰਕਾਰ ਦੀ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਆਧੁਨਿਕ ਰੂਪ ਵੀ ਇਸੇ ਵਿਕਾਸ ਯਾਤਰਾ ਦੀ ਇਕ ਮਹੱਤਵਪੂਰਨ ਕੜੀ ਹੈ, ਜਿਸ ਨਾਲ ਨਾ ਸਿਰਫ਼ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ, ਸਗੋਂ ਜ਼ਿਲ੍ਹੇ ਦੇ ਵਪਾਰ, ਰੁਜ਼ਗਾਰ ਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਮਾਣ ਤੇ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾਣ ਵਾਲੇ ਮੁਕਤਸਰ ਰੇਲਵੇ ਸਟੇਸ਼ਨ ਦੇ ਆਨਲਾਈਨ ਉਦਘਾਟਨ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਕੇ ਇਸ ਵਿਕਾਸ ਦੇ ਤਿਉਹਾਰ ਨੂੰ ਯਾਦਗਾਰੀ ਬਣਾਉਣ ਅਤੇ ਨਵੇਂ ਭਾਰਤ ਦੀ ਉਸਾਰੀ ਵਿਚ ਆਪਣਾ ਸਹਿਯੋਗ ਦੇਣ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਅਰਵਿੰਦ ਪਠੇਲਾ, ਜ਼ਿਲ੍ਹਾ ਵਾਈਸ ਪ੍ਰਧਾਨ ਅਮਨਦੀਪ ਸੰਧੂ, ਮੰਡਲ ਪ੍ਰਧਾਨ ਪੂਜਾ ਕੱਕੜ, ਮੰਡਲ ਪ੍ਰਧਾਨ ਹਰੀਸ਼ ਵਾਟਸ, ਮੰਡਲ ਪ੍ਰਧਾਨ ਰਜਿੰਦਰ ਕੁਮਾਰ, ਸੀਨੀਅਰ ਆਗੂ ਅਸ਼ਵਨੀ ਗਿਰਧਰ, ਸੰਦੀਪ ਗਿਰਧਰ, ਅਸ਼ਵਨੀ ਭਟੇਜਾ, ਮਾਣਕ ਬਾਵਾ, ਬਿੱਲੂ ਕਟਾਰੀਆ, ਪਰਮਿੰਦਰ ਸਿੰਘ ਪਾਸ਼ਾ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰ ਦਾ ਯੂਥ ਲੀਡਰਸ਼ਿਪ ਕੈਂਪ ’ਚ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਗਿੱਦੜਬਾਹਾ ਹਲਕੇ ’ਚ ਸ਼੍ਰੋਮਣੀ ਅਕਾਲੀ ਦੇ ਯੂਥ ਵਿੰਗ ਦਾ ਗਠਨ
Ad Position 24
No active advertisement