02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਰਕਾਰੀ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰ ਦਾ ਯੂਥ ਲੀਡਰਸ਼ਿਪ ਕੈਂਪ ’ਚ ਵਧੀਆ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-07-2026

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ.ਏ. ਤੀਜਾ ਸਾਲ ਦੇ ਐੱਨ.ਐੱਸ.ਐੱਸ. ਵਲੰਟੀਅਰ ਨੇ ਯੂਥ ਵੈੱਲਫ਼ੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਯੂਥ ਲੀਡਰਸ਼ਿਪ ਤੇ ਟ੍ਰੇਨਿੰਗ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੈਸਟ ਕੈਂਪਰ ਦਾ ਪਹਿਲਾ ਉਪ ਇਨਾਮ ਅਤੇ ਸਮੁੱਚੇ ਪ੍ਰਦਰਸ਼ਨ ਵਿਚ ‘ਓ ਗਰੇਡ’ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕੈਂਪ ਦੌਰਾਨ ਲੀਡਰਸ਼ਿਪ ਸੈਸ਼ਨ, ਸ਼ਖ਼ਸੀਅਤ ਵਿਕਾਸ ਵਰਕਸ਼ਾਪਾਂ, ਗਰੁੱਪ ਚਰਚਾਵਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਪ੍ਰੋਜੈਕਟ ਕਰਵਾਏ ਗਏ। ਪ੍ਰਿੰਸੀਪਲ ਮੰਜੂ ਕਪੂਰ ਨੇ ਵਿਦਿਆਰਥੀ ਅਤੇ ਐੱਨ.ਐੱਸ.ਐੱਸ. ਯੂਨਿਟ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪਲੇਟਫਾਰਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਹੁੰਦੇ ਹਨ। ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਨੇ ਯੂਨਿਟ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਖੇਤਰਾਂ ਵਿਚ ਸ਼ਮੂਲੀਅਤ ਕਰਵਾਉਣ ਲਈ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਕੰਵਰਜੀਤ ਸਿੰਘ ਬਰਾੜ ਤੇ ਪ੍ਰੋ. ਹਰਮੀਤ ਕੌਰ ਨੇ ਵੀ ਵਲੰਟੀਅਰ ਦੀ ਮਿਹਨਤ ਤੇ ਇਸ ਸ਼ਾਨਾਮੱਤੀ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਐੱਨ.ਐੱਸ.ਐੱਸ. ਵਿਦਿਆਰਥੀਆਂ ਨੂੰ ਲੀਡਰਸ਼ਿਪ ਦੇ ਹੁਨਰ ਵਿਕਸਿਤ ਕਰਨ ਅਤੇ ਸਮਾਜ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਵਲੋਂ 13ਵੀਂ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦੇ ਆਨਲਾਈਨ ਉਦਘਾਟਨ ਦੀਆਂ ਤਿਆਰੀਆਂ ਦਾ ਭਾਜਪਾ ਆਗੂਆਂ ਨੇ ਲਿਆ ਜਾਇਜ਼ਾ
Ad Position 24
No active advertisement