02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐੱਸ.ਡੀ.ਐੱਮ. ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 17-07-2026

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਸਮੂਹ ਨਾਕਿਆਂ ’ਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਲੋਂ ਦੱਸਿਆ ਗਿਆ ਸੋਸ਼ਲ ਮੀਡੀਆ ਤੇ ਆਮ ਲੋਕਾਂ ਵਲੋਂ ਅਕਸਰ ਹੀ ਇਸ ਗੱਲ ਦਾ ਜ਼ਿਕਰ ਕੀਤਾ ਜਾਂਦਾ ਹੈ ਕਿ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਮੂਹ ਨਾਕਿਆਂ ਦੇ ਰਸਤਿਆਂ ’ਤੇ ਪਾਇਪਾਂ ਆਦਿ ਪਾਉਣ ਲਈ ਟੋਏ ਪੁੱਟੇ ਹੋਣ ਕਰਕੇ ਇੱਥੋਂ ਲੰਘਣ-ਟੱਪਣ ਵਿਚ ਬਹੁਤ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਦਰਬਾਰ ਸਾਹਿਬ ਸ਼ਹਿਰ ਦਾ ਧੁਰਾ ਹੈ, ਇੱਥੇ ਰੋਜ਼ਾਨਾ ਵੱਡੀ ਤਾਦਾਦ ਵਿਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਬਾਰਿਸ਼ਾਂ ਦਾ ਮੌਸਮ ਹੋਣ ਕਰਕੇ ਇਨ੍ਹਾਂ ਰਸਤਿਆਂ ’ਤੇ ਜਲਦ ਤੋਂ ਜਲਦ ਕੰਮ ਮੁਕੰਮਲ ਕਰਕੇ ਰਸਤਿਆਂ ਨੂੰ ਕਲੀਅਰ ਕੀਤਾ ਜਾਣਾ ਚਾਹੀਦਾ ਹੈ। ਨਗਰ ਕੌਂਸਲ ਦੇ ਕਰਮਚਾਰੀ ਨੂੰ ਹਦਾਇਤ ਕੀਤੀ ਗਈ ਕਿ ਬਾਰਿਸ਼ਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਐੱਸ.ਟੀ.ਪੀ. ਚੰਗੀ ਤਰ੍ਹਾਂ ਸਾਫ਼ ਕਰ ਲਏ ਜਾਣ ਅਤੇ ਮੋਟਰਾਂ ਆਦਿ ਦਾ ਪ੍ਰਬੰਧ ਪਹਿਲਾਂ ਹੀ ਕਰ ਲਿਆ ਜਾਵੇ ਤਾਂ ਜੋ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਸੀਵਰੇਜ ਸਿਸਟਮ ਦੀ ਬਲੌਕੇਜ ਤੋਂ ਬਚਣ ਲਈ ਪਹਿਲਾਂ ਹੀ ਸਫ਼ਾਈ ਕਰਵਾ ਲਈ ਜਾਵੇ ਅਤੇ ਉਨ੍ਹਾਂ ਜੇ.ਈ. ਟੂਰੀਜਮ ਵਿਭਾਗ ਸ੍ਰੀ ਮੁਕਤਸਰ ਸਾਹਿਬ ਨਾਲ ਤਾਲਮੇਲ ਰੱਖਣ ਲਈ ਵੀ ਹਦਾਇਤ ਕੀਤੀ ਗਈ, ਜੋ ਕਿ ਦਰਬਾਰ ਸਾਹਿਬ ਦੇ ਨਾਕਿਆਂ ’ਤੇ ਹੈਰੀਟੇਜ ਗਲਿਆਰਿਆਂ ਦਾ ਨਿਰਮਾਣ ਕਾਰਜ ਕਰਵਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਬਿਜ਼ਨਸ ਬਲਾਸਟਰ ਫ਼ੇਜ਼-1 ਦਾ ਤਿੰਨ ਰੋਜ਼ਾ ਸੈਮੀਨਾਰ ਸਫ਼ਲਤਾਪੂਰਵਕ ਸੰਪੰਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਵਲੋਂ 13ਵੀਂ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ
Ad Position 24
No active advertisement