02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਿਜ਼ਨਸ ਬਲਾਸਟਰ ਫ਼ੇਜ਼-1 ਦਾ ਤਿੰਨ ਰੋਜ਼ਾ ਸੈਮੀਨਾਰ ਸਫ਼ਲਤਾਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 17-07-2026
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਪੰਜਾਬ ਯੰਗ ਇੰਟਰਪਨਿਓਰ ਪ੍ਰੋਗਰਾਮ ਅਧੀਨ ਬਿਜਨਸ ਬਲਾਸਟਰ ਫ਼ੇਜ-1 (ਸੈਸ਼ਨ 2026-27) ਦਾ ਚਾਰ ਜ਼ਿਲਿ੍ਆਂ ਲਈ ਤਿੰਨ ਰੋਜ਼ਾ ਸਿਖਲਾਈ ਸੈਮੀਨਾਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਬਠਿੰਡਾ ਜ਼ਿਲਿ੍ਆਂ ਦੇ ਡੀ.ਐੱਨ.ਓਜ਼. ਅਤੇ ਬਲਾਕ ਮਾਸਟਰ ਟਰੇਨਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸੈਮੀਨਾਰ ਦਾ ਰਸਮੀ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਯਾਦਵਿੰਦਰ ਸਿੰਘ ਮਾਨ ਵਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਰਜਿੰਦਰ ਸੋਨੀ ਵੀ ਹਾਜ਼ਰ ਰਹੇ। ਇਹ ਸਿਖਲਾਈ ਕੈਂਪ ਪ੍ਰਿੰਸੀਪਲ ਦੀਪਕ ਬਾਂਸਲ ਦੀ ਅਗਵਾਈ ਤੇ ਦੇਖ-ਰੇਖ ਹੇਠ ਹੋਇਆ। ਸੈਮੀਨਾਰ ਦੌਰਾਨ ਸਟੇਟ ਰਿਸੋਰਸ ਪਰਸਨ ਅਨਿਲ ਸ਼ਰਮਾ, ਮਨਿੰਦਰ ਪਾਲ ਕੌਰ ਤੇ ਬਲਜਿੰਦਰ ਸਿੰਘ ਵਲੋਂ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਵਿਦਿਆਰਥੀਆਂ ਵਿਚ ਕਾਰੋਬਾਰੀ ਹੁਨਰ ਵਿਕਸਿਤ ਕਰਨ ਸੰਬੰਧੀ ਸਿਖਲਾਈ ਦਿੱਤੀ ਗਈ। ਸਮੂਹ ਪ੍ਰੋਗਰਾਮ ਦੇ ਪ੍ਰਬੰਧ ਪ੍ਰਵੀਸਾ ਸੇਤੀਆ ਵਲੋਂ ਕੀਤੇ ਗਏ, ਜਦਕਿ ਮਿਡ-ਡੇ-ਮੀਲ ਇੰਚਾਰਜ ਰਮਨਦੀਪ ਕੌਰ ਵਲੋਂ ਭਾਗੀਦਾਰਾਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਜ਼ਿਲ੍ਹਾ ਇੰਚਾਰਜ ਸੁਨੀਲ ਜੱਗਾ ਵਲੋਂ ਸਮੂਹ ਸੈਮੀਨਾਰ ਦਾ ਸਫ਼ਲ ਸੰਚਾਲਨ ਤੇ ਤਾਲਮੇਲ ਆਪਣੀ ਦੇਖ-ਰੇਖ ਹੇਠ ਯਕੀਨੀ ਬਣਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਦੀਪਕ ਬਾਂਸਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਦਾ ਬਿਜਨਸ ਬਲਾਸਟਰ ਪ੍ਰੋਗਰਾਮ ਵਿਦਿਆਰਥੀਆਂ ਵਿਚ ਉਦਯੋਗਿਕ ਸੋਚ, ਆਤਮ-ਨਿਰਭਰਤਾ ਤੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਪ੍ਰਫ਼ੁੱਲਿਤ ਕਰਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਡੀ.ਐੱਨ.ਓਜ਼. ਤੇ ਮਾਸਟਰ ਟਰੇਨਰ ਇਸ ਪ੍ਰੋਗਰਾਮ ਨੂੰ ਹਰ ਸਕੂਲ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਸੈਮੀਨਾਰ ਦੇ ਸਮਾਪਤੀ ਸਮਾਰੋਹ ਦੌਰਾਨ ਡਿਪਟੀ ਡੀ.ਈ.ਓ. ਰਜਿੰਦਰ ਸੋਨੀ ਨੇ ਸਟੇਟ ਟੀਮ, ਪ੍ਰਬੰਧਕਾਂ ਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਿਖਲਾਈਆਂ ਸਕੂਲੀ ਸਿੱਖਿਆ ਵਿਚ ਨਵੀਂ ਸੋਚ ਤੇ ਉਦਯਮਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੀਆਂ। ਸੈਮੀਨਾਰ ਵਿਚ ਭਾਗੀਦਾਰਾਂ ਨੇ ਪ੍ਰਾਪਤ ਕੀਤੀ ਸਿਖਲਾਈ ਨੂੰ ਆਪਣੇ-ਆਪਣੇ ਬਲਾਕਾਂ ਅਤੇ ਸਕੂਲਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਵਿਸ਼ਵਾਸ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ’ਚ ਗੰਦਗੀ ਦੇ ਢੇਰ ਲੱਗੇ ਅਗਲੀ ਖ਼ਬਰ ਐੱਸ.ਡੀ.ਐੱਮ. ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ
Ad Position 24
No active advertisement