02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ’ਚ ਗੰਦਗੀ ਦੇ ਢੇਰ ਲੱਗੇ

Ad Position 21
No active advertisement
ਅਜੀਤ ਡੈਸਕ 17-07-2026
ਮਲੋਟ, 16 ਜੁਲਾਈ (ਪਾਟਿਲ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰੇਜ ਕਾਮਿਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਨਾਲ ਹਰ ਪਾਸੇ ਗੰਦਗੀ ਫ਼ੈਲ ਰਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਵੀ ਗਲੀਆਂ ਵਿਚ ਫ਼ੈਲ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸ਼ਹਿਰ ਵਿਚ ਮਹਾਂਮਾਰੀ ਤੇ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰੇਜ ਕਾਮਿਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੇ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਦਿਹਾਤੀ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਲੀਲੂ ਰਾਮ, ਪਵਨ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਅਗਲੀ ਖ਼ਬਰ ਬਿਜ਼ਨਸ ਬਲਾਸਟਰ ਫ਼ੇਜ਼-1 ਦਾ ਤਿੰਨ ਰੋਜ਼ਾ ਸੈਮੀਨਾਰ ਸਫ਼ਲਤਾਪੂਰਵਕ ਸੰਪੰਨ
Ad Position 24
No active advertisement