02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਚੇਅਰਮੈਨ ਕਾਉਣੀ ਨੇ ਕੋਟਭਾਈ ਖੇਡ ਗਰਾਊਂਡ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਦਿੱਤੀ ਰਾਸ਼ੀ

Ad Position 21
No active advertisement
ਅਜੀਤ ਡੈਸਕ 17-07-2026
ਗਿੱਦੜਬਾਹਾ, 16 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਹਲਕੇ ਦੇ ਪਿੰਡ ਕੋਟਭਾਈ ਦੇ ਖੇਡ ਗਰਾਊਂਡ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵਤ ਸਿੰਘ ਮਾਨ ਵਲੋਂ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਕਾਰਜ ਸ਼ੁਰੂ ਕੀਤੇ ਗਏ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਸ. ਕਾਉਣੀ ਨੇ ਕਿਹਾ ਕਿ ਸਟੇਡੀਅਮ ਵਿਚ ਕਿਸੇ ਸ਼ਰਾਰਤੀ ਅਨਸਰਾਂ ’ਤੇ ਨਿਗ੍ਹਾ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 1 ਕਰੋੜ 68 ਲੱਖ ਦਿੱਤੇ ਗਏ ਹਨ। ਖੇਡ ਸਟੇਡੀਅਮਾਂ ਵਿਚ ਖਿਡਾਰੀਆਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਵਲੋਂ ਪਿੰਡਾਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਆਰ.ਓ. ਲਗਾਏ ਜਾ ਰਹੇ ਹਨ। ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪਿੰਡ ਦੇ ਮੁਹਤਬਰ ਅਤੇ ਖਿਡਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਸਤ ਰੋਕੂ ਮੁਹਿੰਮ ਤਹਿਤ ਸੀ.ਐੱਚ.ਸੀ. ਦੋਦਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਵਲ ਹਸਪਤਾਲਾਂ ਨੂੰ ਮਿਲੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ-ਸਿਵਲ ਸਰਜਨ
Ad Position 24
No active advertisement