02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਜਪਾ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 17-07-2026
ਮਲੋਟ, 16 ਜੁਲਾਈ (ਪਾਟਿਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸੱਦੇ ’ਤੇ ਸੂਬੇ ਭਰ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਮਲੋਟ ਵਿਖੇ ਰਵਿਦਾਸ ਭਵਨ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਭਾਜਪਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਭਾਜਪਾ ਮੰਡਲ-2 ਮਲੋਟ ਦੇ ਪ੍ਰਧਾਨ ਡਾ. ਰਿਖੀ ਕੇਸ਼ ਪਰਵਲ ਭੋਲੀ, ਸੀਨੀਅਰ ਵਾਈਸ ਪ੍ਰਧਾਨ ਮਨੀਸ਼ ਛਾਬੜਾ, ਜਨਰਲ ਸਕੱਤਰ ਤੇਜਾ ਸਿੰਘ, ਵਾਈਸ ਪ੍ਰਧਾਨ ਸੂਰਜ ਕੁਮਾਰ, ਮਹਿਲਾ ਮੋਰਚਾ ਪ੍ਰਧਾਨ ਜਸਵੀਰ ਕੌਰ, ਆਈ.ਟੀ. ਸੈੱਲ ਦੇ ਪ੍ਰਧਾਨ ਸੰਦੀਪ ਵਰਮਾ, ਵੇਦ ਪ੍ਰਕਾਸ਼, ਹਰੀਸ਼ ਛਾਬੜਾ, ਹਰਸਿਮਰਨ ਕੌਰ, ਧਰਮਪਾਲ, ਦੀਪੂ ਅਤੇ ਚੀਮਨ ਲਾਲ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਆਗੂਆਂ ਨੇ ਸਵੱਛਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਅਜਿਹੀਆਂ ਮੁਹਿੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗ਼ੈਰਕਾਨੂੰਨੀ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਦਸਤ ਰੋਕੂ ਮੁਹਿੰਮ ਤਹਿਤ ਸੀ.ਐੱਚ.ਸੀ. ਦੋਦਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ
Ad Position 24
No active advertisement