02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗ਼ੈਰਕਾਨੂੰਨੀ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 17-07-2026
ਗਿੱਦੜਬਾਹਾ, 16 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਇਕਬਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿਓਰੀ ਫਾਟਕ ਤੋਂ ਗਿੱਦੜਬਾਹਾ-ਬਠਿੰਡਾ ਰੋਡ ਵੱਲ ਜਾ ਰਹੇ ਸਨ ਤਾਂ ਹੈਰੀਟੇਜ ਪੈਲੇਸ ਕੋਲ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਪੁਲਿਸ ਪਾਰਟੀ ਨੇ ਪੁੱਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣਾ ਨਾਂਅ ਬਲਵਿੰਦਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਪਿਓਰੀ ਦੱਸਿਆ। ਉਸ ਦੇ ਹੱਥ ਵਿਚ ਫ਼ੜ੍ਹੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਗ਼ੈਰਕਾਨੂੰਨੀ ਤੇ ਨਸ਼ੀਲੀਆਂ 2110 ਗੋਲੀਆਂ ਪ੍ਰਾਪਤ ਹੋਈਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਚੋਪੜਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਅਤੇ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਪਾਸੋਂ 100 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਤੋਂ ਇਲਾਵਾ ਗ਼ੈਰਕਾਨੂੰਨੀ 900 ਗੋਲੀਆਂ ਕੇਲਸੀਡੋਲ ਅਤੇ 1110 ਗੋਲੀਆਂ ਅਲਟੋਪਰੈਕਸ ਪ੍ਰਾਪਤ ਹੋਈਆਂ ਹਨ ਜੋ ਕਿ ਐੱਨ.ਡੀ.ਪੀ.ਐੱਸ. ਦੀ ਮਦ ਅਧੀਨ ਨਹੀਂ ਆਉਂਦੀਆਂ, ਪਰ ਵੱਡੀ ਮਾਤਰਾ ਵਿਚ ਇਸ ਤਰ੍ਹਾਂ ਦੀਆਂ ਦਵਾਈਆਂ ਰੱਖਣਾ ਗ਼ੈਰਕਾਨੂੰਨੀ ਹੈ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਹੈ, ਜਿਸ ਦੇ ਚੱਲਦਿਆਂ ਬਲਵਿੰਦਰ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਅਤੇ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।.
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਹੋਇਆ ਅਗਲੀ ਖ਼ਬਰ ਭਾਜਪਾ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24
No active advertisement