08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-07-2026

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੀ.ਆਈ.ਟੀ.ਯੂ. ਦੀ ਪੰਜ ਜ਼ਿਲਿ੍ਹਆਂ ਦੀ 25 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਕਨਵੈਨਸ਼ਨ ਦੀ ਤਿਆਰੀ ਦੇ ਸੰਬੰਧ ਵਿੱਚ ਅੱਜ ਮਨਰੇਗਾ ਵਰਕਰ ਯੂਨੀਅਨ ਪਿੰਡ ਰਾਮਗੜ੍ਹ ਚੂੰਘਾਂ ਦੀ ਮੀਟਿੰਗ ਸੀ.ਆਈ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਸੇਮ ਲਾਲ, ਮਨਰੇਗਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਝਬੇਲਵਾਲੀ ਦੀ ਦੇਖ-ਰੇਖ ਹੇਠ ਪਿੰਡ ਰਾਮਗੜ੍ਹ ਚੂੰਘਾਂ ਦੀ ਧਰਮਸ਼ਾਲਾ ਵਿਚ ਹੋਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 25 ਜੁਲਾਈ ਨੂੰ ਸੀ.ਆਈ.ਟੀ.ਯੂ. ਦੀ ਪੰਜ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ ਤੇ ਫ਼ਾਜ਼ਿਲਕਾ ਦੀ ਸਾਂਝੀ ਕਨਵੈਨਸ਼ਨ ਤਾਜ ਪੈਲੇਸ ਮਲੋਟ ਰੋਡ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ। ਇਸ ਵਿਚ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਚੰਦਰ ਸ਼ੇਖਰ, ਮੀਤ ਪ੍ਰਧਾਨ ਸੁੱਚਾ ਸਿੰਘ ਅਜਨਾਲਾ, ਸੂਬਾ ਸਕੱਤਰ ਮਹਾਂ ਸਿੰਘ ਰੋੜੀ, ਆਂਗਣਵਾੜੀ ਵਰਕਰ ਯੂਨੀਅਨ ਦੇ ਜਨਰਲ ਸਕੱਤਰ ਊਸ਼ਾ ਰਾਣੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਦੋਂ ਦਾ ਮਨਰੇਗਾ ਨਵਾਂ ਕਾਨੂੰਨ ਵੀ.ਬੀ. ਰਾਮ ਜੀ ਪਾਸ ਕੀਤਾ ਹੈ, ਉਸ ਦੇ ਬਾਅਦ ਮਨਰੇਗਾ ਵਰਕਰਾਂ ਨੂੰ ਕੋਈ ਕੰਮ ਨਹੀਂ ਦਿੱਤਾ ਗਿਆ ਅਤੇ ਮਜ਼ਦੂਰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀ ਭਰਤੀ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਸਿਹਤ, ਸਿੱਖਿਆ ਤੇ ਰੁਜ਼ਗਾਰ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ’ਤੇ ਕਾਬਜ਼ ਭਗਵੰਤ ਮਾਨ ਦੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਇਸ ਮੌਕੇ ਪਿੰਡ ਰਾਮਗੜ੍ਹ ਚੂੰਘਾਂ ਦੀ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਚਮਕੌਰ ਸਿੰਘ, ਕੁਲਵਿੰਦਰ ਸਿੰਘ ਕਮੀਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ਭਿੰਦਰ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਐੱਨ.ਸੀ.ਸੀ. ਕੈਡਿਟਾਂ ਨੇ ਐਡਵੈਂਚਰ ਕੈਂਪ ’ਚ ਭਾਗ ਲਿਆ ਅਗਲੀ ਖ਼ਬਰ ਰਾਧਾ ਰਾਣੀ ਗੋਇਲ ਚੈਰੀਟੇਬਲ ਟਰੱਸਟ ਵਲੋਂ ਸੀ. ਐੱਚ. ਸੀ. ਬਰੀਵਾਲਾ ਨੂੰ ਵਾਟਰ ਡਿਸਪੈਂਸਰ ਤੇ ਸਟੀਲ ਦੇ ਬੈਂਚ ਭੇਟ
Ad Position 24