08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਪਿੰਡਾਂ ’ਚ ਪਹੁੰਚੀ

Ad Position 21
No active advertisement
ਅਜੀਤ ਡੈਸਕ 22-07-2026
ਦੋਦਾ, 21 ਜੁਲਾਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਪਿੰਡ ਸੂਰੇਵਾਲਾ ਅਤੇ ਆਸਾ ਬੁੱਟਰ ਵਿਖੇ ਪਹੁੰਚੀ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਸੂਰੇਵਾਲਾ ਤੇ ਆਸਾ ਬੁੱਟਰ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਤਸ਼ੱਦਦ ਕਰਨ ਦੀ ਸਖ਼ਤ ਨਿਖੇਧੀ ਅਗਲੀ ਖ਼ਬਰ ਕੋਟਕਪੂਰਾ-ਬਠਿੰਡਾ-ਮਲੋਟ ਬਾਈਪਾਸ ਦੇ ਜਾਨਲੇਵਾ ਖੱਡਿਆਂ ਤੋਂ ਲੋਕ ਦੁਖੀ
Ad Position 24