ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਕਿੱਕਰ ਸਿੰਘ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੈਣ ਸਮਾਜ ਵੈੱਲਫ਼ੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਹ ਚੇਅਰਮੈਨ ਬਣਨ ਉਪਰੰਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲੇ ਅਤੇ ਮੁਲਾਕਾਤ ਦੌਰਾਨ ਸੈਣ ਸਮਾਜ ਦੀ ਭਲਾਈ ਸੰਬੰਧੀ ਵੱਖ-ਵੱਖ ਵਿਚਾਰਾਂ ਕੀਤੀਆਂ। ਉਨ੍ਹਾਂ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸ. ਖੁੱਡੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਲੰਬੀ ਦੇ ਚੇਅਰਮੈਨ ਸੁੱਖਾ ਸਿੰਘ ਫਰੀਦ ਖੇੜਾ, ਬਲਾਕ ਕੋਆਰਡੀਨੇਟਰ ਨਵੀ ਭੁੱਲਰ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਸੋਨੂੰ, ਹੈਪੀ ਕੁਮਾਰ, ਲਵੀ ਫਰੀਦ ਖੇੜਾ ਆਦਿ ਹਾਜ਼ਰ ਸਨ। ਇਸ ਮੌਕੇ ਸ. ਖੁੱਡੀਆਂ ਨੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।