02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਨਮੋਲਪ੍ਰੀਤ ਸਿੰਘ ਨੇ ਨੀਟ ਪ੍ਰੀਖਿਆ ’ਚ 98.87 ਪ੍ਰਤੀਸ਼ਤ ਅੰਕ ਹਾਸਿਲ ਕੀਤੇ

Ad Position 21
No active advertisement
ਅਜੀਤ ਡੈਸਕ 23-07-2026

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਸਾਬਕਾ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ, ਜਿਸ ਨੇ ਦਸਵੀਂ ਤੱਕ ਪੜ੍ਹਾਈ ਇਸ ਸਕੂਲ ਤੋਂ ਕੀਤੀ, ਉਸ ਵਲੋਂ ਨੀਟ ਯੂ.ਜੀ. 2026 ਪ੍ਰੀਖਿਆ ਵਿਚ 98.87 ਪ੍ਰਤੀਸ਼ਤ ਅੰਕ ਲੈ ਕੇ ਮੱਲ੍ਹਾਂ ਮਾਰੀਆਂ ਹਨ। ਅਨਮੋਲਪ੍ਰੀਤ ਸਿੰਘ ਦੀ ਇਹ ਪ੍ਰਾਪਤੀ ਮਿਹਨਤ, ਲਗਨ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਵਿਦਿਆਰਥੀ ਨੇ ਇਸ ਦਾ ਸਿਹਰਾ ਵੀ ਸਕੂਲ ਨੂੰ ਦਿੰਦਿਆਂ ਕਿਹਾ ਕਿ ਇੱਥੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਮਿਲੀ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਸੰਦੀਪ ਕੌਰ ਤੇ ਸਟਾਫ਼ ਮੈਂਬਰਾਂ ਨੇ ਅਨਮੋਲਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸਾਬਕਾ ਵਿਦਿਆਰਥੀ ਦੀ ਇਹ ਕਾਮਯਾਬੀ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਾਮਨਾ ਕੀਤੀ ਕਿ ਅਨਮੋਲਪ੍ਰੀਤ ਸਿੰਘ ਅਗਲੇਰੀ ਡਾਕਟਰੀ ਪੜ੍ਹਾਈ ਵਿਚ ਉਚਾਈਆਂ ਹਾਸਿਲ ਕਰਨ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਇਨਸਾਫ਼ ਲਈ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਕਤਲ-ਜੀ.ਟੀ.ਯੂ.
Ad Position 24
No active advertisement