02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-07-2026
ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਇਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਰੋਹ ਦੀਆਂ ਤਿਆਰੀਆਂ ਲਈ ਬਣਾਈਆਂ ਗਈਆਂ ਕਮੇਟੀਆਂ ਦੇ ਕਨਵੀਨਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਪੂਰੇ ਰਾਸ਼ਟਰੀ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਦੁਹਰਾਉਣ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਬੀ.ਐਸ.ਐਫ., ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਸੁਰੱਖਿਆ, ਟਰੈਫਿਕ ਪ੍ਰਬੰਧ, ਪਾਰਕਿੰਗ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਜਵਾਬਦੇਹੀ ਨਾਲ ਨਿਭਾਏ। ਉਨ੍ਹਾਂ ਇਹ ਵੀ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆ, ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਵਿਕਰਮਜੀਤ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲ, ਡੀ.ਆਰ.ਓ. ਲਵਪ੍ਰੀਤ ਕੌਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕ... ਅਗਲੀ ਖ਼ਬਰ ਅਨਮੋਲਪ੍ਰੀਤ ਸਿੰਘ ਨੇ ਨੀਟ ਪ੍ਰੀਖਿਆ ’ਚ 98.87 ਪ੍ਰਤੀਸ਼ਤ ਅੰਕ ਹਾਸਿਲ ਕੀਤੇ
Ad Position 24
No active advertisement