02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 23-07-2026
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਿਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ - ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈੱਬਸਾਇਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਜਾ ਕੇ ਆਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਅਰਜ਼ੀ ਸਫ਼ਲਤਾਪੂਰਵਕ ਜਮ੍ਹਾਂ ਹੋਣ ’ਤੇ ਬਿਨੈਕਾਰ ਨੂੰ 100/-ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫ਼ੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24
No active advertisement