02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 23-07-2026

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਲੇਟ ਪਲਾਂਟ ਮਾਲਕਾਂ, ਬਾਇਓਮਾਸ ਪਲਾਂਟਾਂ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੈਲੇਟ ਪਲਾਂਟ ਮਾਲਕਾਂ ਨੇ ਬਿਜਲੀ ਸਪਲਾਈ ਵਿਚ ਆ ਰਹੀਆਂ ਦਿੱਕਤਾਂ, ਤੰਗ ਪਹੁੰਚ ਸੜਕਾਂ, ਢਿੱਲੀਆਂ ਬਿਜਲੀ ਤਾਰਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਨੂੰ ਇਨ੍ਹਾਂ ਮੁੱਦਿਆਂ ਦੇ ਜਲਦ ਅਤੇ ਤਰਜ਼ੀਹੀ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪਰਾਲੀ ਦੀ ਖ਼ਪਤ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਸਮੇਂ ਦੀ ਲੋੜ ਹੈ ਅਤੇ ਇਸ ਲਈ ਪ੍ਰਸ਼ਾਸਨ, ਉਦਯੋਗਾਂ ਤੇ ਕਿਸਾਨਾਂ ਦੇ ਆਪਸੀ ਸਹਿਯੋਗ ਨਾਲ ਹੀ ਸਾਫ਼-ਸੁਥਰਾ ਵਾਤਾਵਰਨ ਅਤੇ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਹਿੱਸੇਦਾਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡੈਵੀ ਗੋਇਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਜ਼ਿਲ੍ਹਾ ਉਦਯੋਗ ਕੇਂਦਰ ਵਿਸ਼ਵ ਦੀਪ ਅਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਰਾਜੇਂਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਾਂ ਮੰਨੇ ਪੰਜਾਬ ਸਰਕਾਰ-ਆਗੂ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕ...
Ad Position 24
No active advertisement