02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਾਂ ਮੰਨੇ ਪੰਜਾਬ ਸਰਕਾਰ-ਆਗੂ

Ad Position 21
No active advertisement
ਅਜੀਤ ਡੈਸਕ 23-07-2026

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਫ਼ਰੀਦਕੋਟ ਦੇ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੀਂ ਮੰਗ ਪੱਤਰ ਮਾਣਯੋਗ ਰਾਜਪਾਲ ਪੰਜਾਬ, ਮੁੱਖ ਮੰਤਰੀ ਪੰਜਾਬ, ਵਿਧਾਨ ਸਭਾ ਸਪੀਕਰ ਪੰਜਾਬ, ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਅਤੇ ਵਿਧਾਇਕ ਫ਼ਰੀਦਕੋਟ ਦੇ ਨਾਂਅ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਮੰਗ ਪੱਤਰ ’ਚ ਪਹਿਲਾਂ ਫ਼ਰੀਡਮ ਫ਼ਾਈਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਤੋਂ ਸਮੇਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਮੁੱਖ ਮੰਤਰੀ ਪੰਜਾਬ ਨੇ ਸੰਸਥਾ ਨੂੰ ਤਿੰਨ ਵਾਰ ਪੱਤਰ ਜਾਰੀ ਕਰਨ ਦੇ ਬਾਵਜੂਦ ਮੀਟਿੰਗ ਨਹੀਂ ਕੀਤੀ, ਜਿਸ ਕਰਕੇ ਦੇਸ਼ ਭਗਤ ਪਰਿਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਦੇਸ਼ ਭਗਤਾਂ ਦੇ ਵਾਰਿਸਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਨਹੀਂ ਕਰਦਾ ਅਤੇ ਮੁਸ਼ਕਿਲਾਂ ਦੇ ਹੱਲ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ ਤਾਂ ਸੰਸਥਾ ਸੂਬਾ ਸਰਕਾਰ ਵਿਰੁੱਘ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਮਜਬੂਰ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਮੁੱਖ ਮੰਤਰੀ ਦੇਸ਼ ਭਗਤਾਂ ਦੀਆਂ ਮੁਸ਼ਕਿਲਾਂ ਦਾ ਹੱਲ 2 ਅਗਸਤ 2026 ਤੱਕ ਮੀਟਿੰਗ ਦਾ ਸਮਾਂ ਦੇਕੇ ਕਰਦੇ ਹਨ ਤਾਂ ਸੰਸਥਾ ਸੁਤੰਤਰਤਾ ਦਿਵਸ ਮੌਕੇ ਸਨਮਾਨ ਨਾਲ ਸ਼ਾਮਿਲ ਹੋਵੇਗੀ। ਅਜਿਹਾ ਨਾ ਹੋਇਆ ਤਾਂ ਸੰਘਰਸ਼ ਦੀ ਰੂਪ ਰੇਖਾ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ। ਜਿਸ ਵਿਚ ਸਮੁੱਚੇ ਸੂਬੇ ਦੇ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਵਾਰਿਸ ਸ਼ਾਮਿਲ ਹੋਣਗੇ। ਵਫ਼ਦ ਵਿਚ ਸਤਪਾਲ ਸਿੰਘ ਫ਼ੌਜੀ ਜਨਰਲ ਸਕੱਤਰ, ਗੁਰਦੇਵ ਸਿੰਘ ਬੇਗੂਵਾਲਾ ਜ਼ਿਲ੍ਹਾ ਖ਼ਜ਼ਾਨਚੀ, ਹਰਨੇਕ ਸਿੰਘ ਕੁਹਾਰਵਾਲਾ, ਸੁਖਚੈਨ ਸਿੰਘ ਨੰਬਰਦਾਰ, ਨਿਰਭੈ ਸਿੰਘ ਫ਼ਰੀਦਕੋਟ, ਰੇਸ਼ਮ ਸਿੰਘ ਭਾਗ ਸਿੰਘ ਵਾਲਾ, ਬਲਜਿੰਦਰ ਸਿੰਘ, ਪੂਰਨ ਸਿੰਘ ਔਲਖ, ਦਰਸ਼ਨ ਸਿੰਘ, ਡਾ. ਕ੍ਰਿਸ਼ਨ ਕੁਮਾਰ, ਮਨਪ੍ਰੀਤ ਸਿੰਘ ਗੋਲੇਵਾਲਾ, ਸਿਮਰਜੀਤ ਸਿੰਘ ਘੁਗਿਆਣਾ, ਸਿਮਰਜੀਤ ਸਿੰਘ ਗੋਲੇਵਾਲਾ, ਗੁਰਨੇਕ ਸਿੰਘ ਵਾਂਦਰਾ ਜਟਾਣਾ, ਪਰਮਿੰਦਰ ਸਿੰਘ, ਗੁਰਮੀਤ ਸਿੰਘ ਮਾਨੀਵਾਲਾ, ਗੁਰਪਾਲ ਸਿੰਘ, ਸੁਖਦਰਸ਼ਨ ਸਿੰਘ, ਸੁਖਰਾਜ ਸਿੰਘ, ਰੂਪਾ ਗੋਲੇਵਾਲਾ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਕੁਲਵੀਰ ਸਿੰਘ, ਹਰਜਿੰਦਰ ਸਿੰਘ ਤੇ ਪਰਬਪ੍ਰੀਤ ਕੌਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ
Ad Position 24
No active advertisement