02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੁਟਕਾ ਸਾਹਿਬ ਬੇਅਦਬੀ ਘਟਨਾ ਮਾਮਲੇ ’ਚ ਪੁਲਿਸ ਨਾ ਪਹੁੰਚਣ ਦੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਨੂੰ ਸਰਪੰਚ ਨੇ ਝੁਠਲਾਇਆ

Ad Position 21
No active advertisement
ਅਜੀਤ ਡੈਸਕ 23-07-2026
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਸਮੇਂ ਦਿੱਤੇ ਬਿਆਨ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਤੇ ਪ੍ਰਸ਼ਾਸਨ ਦਾ ਕੋਈ ਵੀ ਵਿਅਕਤੀ ਨਹੀਂ ਗਿਆ, ਮੇਰੀ ਸਰਪੰਚ ਨਾਲ ਗੱਲ ਹੁੰਦੀ ਰਹੀ ਹੈ। ਇਸ ਸੰਬੰਧੀ ਪਿੰਡ ਦੇ ਸਰਪੰਚ ਸੁਖਪਾਲ ਸਿੰਘ ਨਿੱਕਾ ਸੰਧੂ ਨੇ ‘ਅਜੀਤ’ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੀ ਮੇਰੇ ਨਾਲ ਕੋਈ ਗੱਲ ਨਹੀਂ ਹੋਈ। ਹੋਰ ਕਿਸੇ ਸਾਬਕਾ ਸਰਪੰਚ ਨਾਲ ਹੋਈ ਹੋਵੇ ਤਾਂ ਮੈਂ ਕਹਿ ਨਹੀਂ ਸਕਦਾ। ਪਰ ਪੁਲਿਸ ਨਾ ਪਹੁੰਚਣ ਬਾਰੇ ਬਿਆਨ ਬਿਲਕੁਲ ਝੂਠਾ ਹੈ। ਜਦਕਿ ਸੂਚਨਾ ਮਿਲਣ ਦੇ 25 ਮਿੰਟ ਬਾਅਦ ਸ੍ਰੀ ਮੁਕਤਸਰ ਸਾਹਿਬ ਤੋਂ ਡੀ.ਐੱਸ.ਪੀ. ਬਚਨ ਸਿੰਘ, ਥਾਣਾ ਬਰੀਵਾਲਾ ਤੋਂ ਐੱਸ.ਐੱਚ.ਓ. ਸਮੇਤ ਪੁਲਿਸ ਪਾਰਟੀ ਪਹੁੰਚ ਗਏ ਸਨ ਅਤੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਚੈੱਕ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਸੀ ਅਤੇ ਦੋਸ਼ੀਆਂ ਦੀ ਜਲਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਸਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਬਿਆਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਬਹਾਨੇ ਭਗਵੰਤ ਮਾਨ ਸਰਕਾਰ ਨੂੰ ਨਿੰਦਣਾ ਤੇ ਭੰਡਣਾ ਹੀ ਉਨ੍ਹਾਂ ਦਾ ਕੰਮ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹੁਸਨਰ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦਾ ਸਕਰੀਨਿੰਗ ਅਤੇ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਬਾਇਰ ਨੇ ਲਘੂ ਕਿਸਾਨਾਂ ਲਈ ਅਗਲੀ ਪੀੜ੍ਹੀ ਦਾ ਕੀਟਨਾਸ਼ਕ ਟ੍ਰਾਂਸ ਕੀਤਾ ਲਾਂਚ
Ad Position 24
No active advertisement