02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਐੱਮ. ਏ. ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 23-07-2026
ਗਿੱਦੜਬਾਹਾ, 22 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਐੱਮ.ਏ. ਇਤਿਹਾਸ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਨੇ ਇਤਿਹਾਸ ਦੇ ਚੌਥੇ ਸਮੈਸਟਰ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤਆਂ ਹਨ। ਉਨ੍ਹਾਂ ਦੱਸਿਆ ਕਿ ਕੋਮਲਪ੍ਰੀਤ ਕੌਰ ਨੇ 76.43 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਕਿਰਨਵੀਰ ਕੌਰ ਨੇ 69.31 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਗੁਰਵਿੰਦਰ ਸਿੰਘ ਨੇ 67.43 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਲਗਨ ਨਾਲ ਕੀਤੀ ਪੜ੍ਹਾਈ ਤੇ ਸਟਾਫ਼ ਦੀ ਮਿਹਨਤ ਰੰਗ ਲਿਆਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਇਸੇ ਤਰ੍ਹਾਂ ਲਗਨ ਨਾਲ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਇਤਿਹਾਸ ਦੇ ਮੁਖੀ ਪ੍ਰੋ. ਰਾਮਸ਼ਰਨ, ਜਸਵਿੰਦਰ ਬਾਘਲਾ ਅਤੇ ਰੋਮਨ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਕੰਮਾਂ ਤੋਂ ਖ਼ੁਸ਼-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ
Ad Position 24
No active advertisement