08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਵਿਖੇ ਭਾਰਤੀਆ ਭਾਸ਼ਾ ਸਮਰ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 28-07-2026
ਮਲੋਟ, 27 ਜੁਲਾਈ (ਪਾਟਿਲ)-ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਵਿਖੇ ਭਾਰਤੀਆ ਭਾਸ਼ਾ ਸਮਰ ਕੈਂਪ (ਬੀ.ਬੀ.ਐੱਸ.ਸੀ. 2026) ਦੇ ਸੱਤਵੇਂ ਤੇ ਆਖ਼ਰੀ ਦਿਨ ਰਵਾਇਤੀ ਭਾਸ਼ਾਈ ਖੇਡਾਂ ਅਤੇ ਸਮਾਪਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਅੰਤਾਕਸ਼ਰੀ, ਵਰਡ ਚੇਨ (ਸ਼ਬਦ ਲੜੀ), ਟੰਗ ਟਵਿਸਟਰ ਅਤੇ ਸ਼ਬਦ-ਸੰਬੰਧੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲਿਆ। ਇਨ੍ਹਾਂ ਮਨੋਰੰਜਕ ਅਤੇ ਗਿਆਨਵਰਧਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਭਾਸ਼ਾਈ ਯੋਗਤਾ, ਸ਼ਬਦਾਵਲੀ, ਉਚਾਰਨ ਅਤੇ ਤੁਰੰਤ ਸੋਚਣ ਦੀ ਸਮਰੱਥਾ ਨੂੰ ਹੋਰ ਨਿਖਾਰਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ। ਸਮਾਪਨ ਸਮਾਰੋਹ ਦੌਰਾਨ ਕੈਂਪ ਵਿਚ ਸਰਗਰਮ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਭਂੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੱਕ ਰੁਚਿਕਰ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਗਿਆਨ ਅਤੇ ਸਿੱਖਣ ਦੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀਆ ਭਾਸ਼ਾ ਸਮਰ ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਭਾਰਤੀ ਭਾਸ਼ਾਵਾਂ, ਸੱਭਿਆਚਾਰ, ਪਰੰਪਰਾਵਾਂ ਅਤੇ ਰਾਸ਼ਟਰੀ ਏਕਤਾ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਭਾਸ਼ਾਈ ਕੌਸ਼ਲ ਨੂੰ ਵੀ ਨਿਖਾਰਦੀਆਂ ਹਨ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਨੇ ਕੈਂਪ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸਿੱਖਿਆਤਮਕ, ਭਾਸ਼ਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਨਿਰੰਤਰ ਆਯੋਜਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਧੀਰ ਦੇ ਕਿਸਾਨ ਦਾ ਰਾਤ ਸਮੇਂ ਟਰੈਕਟਰ ਚੋਰੀ ਅਗਲੀ ਖ਼ਬਰ ਗੋਦਾਮ ਵਿਚੋਂ 300 ਬੋਰੀਆਂ ਕਣਕ ਚੋਰੀ
Ad Position 24