07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਜਪਾ ਦੇ ਵਫ਼ਦ ਵਲੋਂ ਫ਼ਿਰੋਜ਼ਪੁਰ ਮੰਡਲ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਹਰਮਹਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਵਫ਼ਦ ਵਲੋਂ ਫ਼ਿਰੋਜ਼ਪੁਰ ਮੰਡਲ ਦੇ ਡਿਵੀਜ਼ਨਲ ਰੇਲਵੇ ਮੈਨੇਜਰ (ਡੀ.ਆਰ.ਐੱਮ.) ਸੰਜੀਵ ਕੁਮਾਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀ.ਆਰ.ਐੱਮ. ਨੂੰ ਰੇਲਵੇ ਨਾਲ ਸੰਬੰਧਿਤ ਲੰਮੇ ਸਮੇਂ ਤੋਂ ਲਟਕ ਰਹੀਆਂ ਵੱਖ-ਵੱਖ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਸ਼ਹਿਰ ਦੀ ਰੇਲ ਕਨੈਕਟੀਵਿਟੀ ਸੁਧਾਰਨ, ਆਵਾਜਾਈ ਦੀਆਂ ਸਹੂਲਤਾਂ ਵਧਾਉਣ ਅਤੇ ਧਾਰਮਿਕ ਯਾਤਰੀਆਂ ਨਾਲ ਜੁੜੇ ਕਈ ਅਹਿਮ ਮੁੱਦੇ ਉਠਾਏ ਗਏ। ਵਫ਼ਦ ਨੇ ਮੰਗ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਫਾਟਕ ਨੰਬਰ-30 ਨੂੰ ਰੇਲਵੇ ਓਵਰਬ੍ਰਿਜ (ਆਰ.ਓ.ਬ.ੀ) ਦੇ ਹੇਠਾਂ ਤੋਂ ਮੁੜ ਖੋਲ੍ਹਆ ਜਾਵੇ, ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਲੰਮਾ ਚੱਕਰ ਲਗਾਉਣ ਤੋਂ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਰੇਲਵੇ ਫੁੱਟ ਓਵਰਬ੍ਰਿਜ ਨੂੰ ਸੰਪਰਕ ਮਾਰਗ ਨਾਲ ਜੋੜਨ ਦੀ ਮੰਗ ਵੀ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਰੇਲਵੇ ਸਟੇਸ਼ਨ ਤੱਕ ਪਹੁੰਚਣ ਵਿਚ ਸੁਵਿਧਾ ਮਿਲੇਗੀ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਵੀ ਬਿਹਤਰ ਹੋਵੇਗੀ। ਭਾਜਪਾ ਆਗੂਆਂ ਨੇ ਡੀ.ਆਰ.ਐੱਮ. ਤੋਂ ਆਰ.ਓ.ਬੀ. ਦੇ ਆਲੇ-ਦੁਆਲੇ ਲੋੜੀਂਦੀਆਂ ਹਾਈਮਾਸਟ ਜਾਂ ਸਟਰੀਟ ਲਾਈਟਾਂ ਲਗਾਉਣ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਫਾਟਕ ਪਾਰ ਸ਼ਹਿਰ ਦੀ ਆਬਾਦੀ ਦੀ ਸਹੂਲਤ ਲਈ ਦੋਪਹੀਆ ਵਾਹਨਾਂ ਵਾਸਤੇ ਲਾਈਟਵੇਟ ਓਵਰਬ੍ਰਿਜ ਬਣਾਉਣ ਦੀ ਮੰਗ ’ਤੇ ਡੀ.ਆਰ.ਐੱਮ. ਸੰਜੀਵ ਕੁਮਾਰ ਨੇ ਭਰੋਸਾ ਦਿਵਾਇਆ ਕਿ ਮੰਗਲਵਾਰ ਨੂੰ ਰੇਲਵੇ ਅਧਿਕਾਰੀਆਂ ਦੀ ਟੀਮ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ’ਤੇ ਮੌਕੇ ਦਾ ਸਰਵੇ ਕਰੇਗੀ, ਜਿਸ ਦੇ ਆਧਾਰ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਵਫ਼ਦ ਨੇ ਰੇਲ ਸੇਵਾਵਾਂ ਦੇ ਵਿਸਥਾਰ ਦੀ ਮੰਗ ਕਰਦਿਆਂ ਕਿਹਾ ਕਿ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਲਈ ਵਾਇਆ ਮਲੋਟ-ਬਠਿੰਡਾ ਚੱਲਣ ਵਾਲੀ ਟਰੇਨ ਨੂੰ ਹਫ਼ਤੇ ਵਿਚ ਘੱਟੋ-ਘੱਟ ਤਿੰਨ ਦਿਨ ਵਾਇਆ ਫ਼ਾਜ਼ਿਲਕਾ-ਸ੍ਰੀ ਮੁਕਤਸਰ ਸਾਹਿਬ ਚਲਾਇਆ ਜਾਵੇ। ਇਸੇ ਤਰ੍ਹਾਂ ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਚੱਲਣ ਵਾਲੀ ਟਰੇਨ ਦਾ ਰੂਟ ਵੀ ਹਫ਼ਤੇ ਵਿਚ ਤਿੰਨ ਦਿਨ ਫ਼ਾਜ਼ਿਲਕਾ-ਸ੍ਰੀ ਮੁਕਤਸਰ ਸਾਹਿਬ ਰਾਹੀਂ ਕੀਤਾ ਜਾਵੇ। ਵਫ਼ਦ ਨੇ ਕਿਹਾ ਕਿ ਇਸ ਨਾਲ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਖੇਤਰ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਹਰਿਦੁਆਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਰਗੇ ਪ੍ਰਮੁੱਖ ਧਾਰਮਿਕ ਅਸਥਾਨਾਂ ਤਕ ਸਿੱਧੀ ਰੇਲ ਸਹੂਲਤ ਮਿਲੇਗੀ। ਡੀ.ਆਰ.ਐੱਮ. ਸੰਜੀਵ ਕੁਮਾਰ ਨੇ ਵਫ਼ਦ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਰੇਲਵੇ ਪ੍ਰਸ਼ਾਸਨ ਹਰ ਮੰਗ ’ਤੇ ਤਰਜ਼ੀਹ ਦੇ ਆਧਾਰ ’ਤੇ ਵਿਚਾਰ ਕਰੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜਿਨ੍ਹਾਂ ਮੰਗਾਂ ਦਾ ਹੱਲ ਮੰਡਲ ਪੱਧਰ ’ਤੇ ਸੰਭਵ ਹੋਵੇਗਾ, ਉਨ੍ਹਾਂ ’ਤੇ ਜਲਦ ਕਾਰਵਾਈ ਕੀਤੀ ਜਾਵੇਗੀ, ਜਦਕਿ ਨੀਤੀ ਪੱਧਰ ਨਾਲ ਸੰਬੰਧਿਤ ਮਾਮਲੇ ਰੇਲਵੇ ਬੋਰਡ ਕੋਲ ਉਚਿਤ ਸਿਫ਼ਾਰਸ਼ ਨਾਲ ਭੇਜੇ ਜਾਣਗੇ। ਵਫ਼ਦ ਨੇ ਉਮੀਦ ਜਤਾਈ ਕਿ ਰੇਲਵੇ ਪ੍ਰਸ਼ਾਸਨ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰੇਗਾ, ਜਿਸ ਨਾਲ ਯਾਤਰੀਆਂ, ਵਪਾਰੀਆਂ ਤੇ ਧਾਰਮਿਕ ਸ਼ਰਧਾਲੂਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਰੇਲ ਕਨੈਕਟੀਵਿਟੀ ਵਿਚ ਵੀ ਮਹੱਤਵਪੂਰਨ ਸੁਧਾਰ ਆਵੇਗਾ। ਇਸ ਮੌਕੇ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਸਕੱਤਰ ਅਰਵਿੰਦ ਪਠੇਲਾ, ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਰਵਿੰਦਰ ਕਟਾਰੀਆ ਅਤੇ ਸੰਦੀਪ ਗਿਰਧਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਫਕਰਸਰ-ਥੇਹੜੀ ਵਿਖੇ ਵਿਦਿਆਰਥੀਆਂ ਨੂੰ ਬੈਗ ਵੰਡੇ ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਪੌਸ਼ਟਿਕ ਪਕਵਾਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ
Ad Position 24