07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼ਹਿਰ ’ਚ ਸੀਵਰੇਜ ਪਾਈਪ ਲਾਈਨ ਦਾ ਕੰਮ ਢਿੱਲਮੱਠ ਨਾਲ ਚੱਲਣ ’ਤੇ ਰੋਸ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਸੀਵਰੇਜ ਸਿਸਟਮ ਦਾ ਕੰਮ ਚੱਲ ਰਿਹਾ ਹੈ ਅਤੇ ਸੜਕਾਂ ਤੇ ਗਲੀਆਂ ਵਿਚ ਸੀਵਰੇਜ ਪਾਈਪ ਲਾਈਨਾਂ ਪਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਸੀਵਰੇਜ ਪਾਈਪ ਲਾਈਨ ਦਾ ਕੰਮ ਬਹੁਤ ਢਿੱਲਮੱਠ ਨਾਲ ਚੱਲ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 6 ਤੋਂ ਇਲਾਵਾ ਹੋਰ ਗਲੀਆਂ ਅਤੇ ਸੜਕਾਂ ਪੁੱਟ ਦਿੱਤੀਆਂ ਗਈਆਂ ਹਨ, ਪਰ ਕੰਮ ਬਹੁਤ ਧੀਮੀ ਗਤੀ ਨਾਲ ਚੱਲਦਾ ਹੈ। ਇਸ ਸੰਬੰਧੀ ਸਰਕਾਰ ਤੇ ਪ੍ਰਸ਼ਾਸਨ ਧਿਆਨ ਦੇ ਕੇ ਠੇਕੇਦਾਰ ਨੂੰ ਸਖ਼ਤ ਹਦਾਇਤ ਕਰੇ ਕਿ ਕੰਮ ਨੂੰ ਤੇਜ਼ੀ ਨਾਲ ਚਲਾਇਆ ਜਾਵੇ, ਕਿਉਂਕਿ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਨਾਲ ਹੋਰ ਪ੍ਰੇਸ਼ਾਨੀ ਆਵੇਗੀ। ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ। ਵੱਡੇ-ਵੱਡੇ ਖੱਡੇ ਹਨ ਅਤੇ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਆਸਪਾਸ ਦੇ ਮੁਹੱਲਾ ਵਾਸੀਆਂ ਨੇ ਵੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਕੰਮ ਨੂੰ ਤੇਜ਼ੀ ਨਾਲ ਸਿਰੇ ਚੜ੍ਹਾਇਆ ਜਾਵੇ। ਇਸ ਤੋਂ ਇਲਾਵਾ ਜੋ ਕੰਮ ਸ਼ੁਰੂ ਕੀਤਾ ਜਾਵੇ, ਉਸ ਨੂੰ ਪਹਿਲਾਂ ਮੁਕੰਮਲ ਕਰਕੇ ਫ਼ਿਰ ਹੀ ਅਗਲਾ ਕੰਮ ਚਾਲੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ-ਸਿਵਲ ਸਰਜਨ ਅਗਲੀ ਖ਼ਬਰ ਸਰਕਾਰੀ ਸਕੂਲ ਫਕਰਸਰ-ਥੇਹੜੀ ਵਿਖੇ ਵਿਦਿਆਰਥੀਆਂ ਨੂੰ ਬੈਗ ਵੰਡੇ
Ad Position 24