07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡਾ. ਲਖਬੀਰ ਕੌਰ ਸਿਵਲ ਸਰਜਨ ਵਲੋਂ ਪਿੰਡ ਕਲੀਨਿਕ ਇੰਚਾਰਜ/ਆਮ ਆਦਮੀ ਪਿੰਡ ਕਲੀਨਿਕ ਬਬਾਣੀਆਂ ਅਤੇ ਬੁੱਟਰ ਬਖੂਆ ਲਈ ਸਟਾਫ਼ ਨਰਸ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਨੇ ਦੱਸਿਆ ਕਿ ਇਹ ਸਟਾਫ਼ ਨਰਸ ਪਿੰਡ ਕਲੀਨਿਕ ਇੰਚਾਰਜ ਅਤੇ ਆਮ ਆਦਮੀ ਪਿੰਡ ਕਲੀਨਿਕ ਬਬਾਣੀਆਂ ਤੇ ਬੁੱਟਰ ਬਖੂਆ ਲਈ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕਾਂ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਮੁਹੱੲਹੀਆ ਕਰਵਾਉਣਾ ਹੈ। ਉਨ੍ਹਾਂ ਨਵ-ਨਿਯੁਕਤ ਸਟਾਫ਼ ਨਰਸ ਹਰਮਨਜੌਤ ਕੌਰ ਨੂੰ ਕਿਹਾ ਕਿ ਉਹ ਕਲੀਨਿਕਾਂ ਵਿਚ ਆਉਣ ਵਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਵੱਧ ਤੋਂ ਵੱਧ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਇਸ ਮੌਕੇ ਡਾ. ਰੋਬਿਨ, ਭੁਪਿੰਦਰ ਸਿੰਘ ਪੀ.ਏ., ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ ਕੰਪਿਊਟਰ ਆਪ੍ਰੇਟਰ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਹਿਰ ’ਚ ਸੀਵਰੇਜ ਪਾਈਪ ਲਾਈਨ ਦਾ ਕੰਮ ਢਿੱਲਮੱਠ ਨਾਲ ਚੱਲਣ ’ਤੇ ਰੋਸ ਪ੍ਰਗਟਾਇਆ
Ad Position 24