07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਕਿਯੂ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਦੀ ਪ੍ਰਧਾਨਗੀ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦਰਮਿਆਨ ਹੋਣ ਵਾਲਾ ਟੈਕਸ ਮੁਕਤ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ, ਸਰਕਾਰੀ ਮੰਡੀ ਪ੍ਰਣਾਲੀ ਅਤੇ ਦੇਸ਼ ਦੀ ਖ਼ੁਰਾਕੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦਾ ਅਸਲ ਮਕਸਦ ਸਰਮਾਏਦਾਰ ਤੇ ਵਿਕਸਿਤ ਦੇਸ਼ਾਂ ਦੇ ਵਾਧੂ ਖੇਤੀ ਉਤਪਾਦ ਨੂੰ ਭਾਰਤ ਦੀ ਮੰਡੀ ਵਿਚ ਲਿਆ ਕਿ ਖਪਾਉਣਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ, ਖੇਤ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਸਰਕਾਰੀ ਖ਼ਰੀਦ ਪ੍ਰਣਾਲੀ, ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਮੰਡੀ ਸਿਸਟਮ ਨੂੰ ਵੱਡਾ ਝਟਕਾ ਲੱਗੇਗਾ। ਇਸ ਮੌਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਕਿਸਾਨਾਂ ਦੀ ਜ਼ਮੀਨ ’ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਕਰਵਾਉਣ ਵੱਲ ਇਕ ਖ਼ਤਰਨਾਕ ਕਦਮ ਹੈ। ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਨੌਜਵਾਨ ਤੇ ਔਰਤਾਂ ’ਤੇ ਜੋ ਲਾਠੀਚਾਰਜ ਕੀਤਾ ਗਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਨੌਜਵਾਨ ਵਿਦਿਆਰਥੀਆਂ ਨਾਲ ਭਾਜਪਾ ਸਰਕਾਰ ਵਲੋਂ ਜੋ ਕਿ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਇਸ ਦੀ ਯੂਨੀਅਨ ਸਖ਼ਤ ਨਿੰਦਾ ਕਰਦੀ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤ ਪਾਲ ਸਿੰਘ ਗੋਨਿਆਣਾ, ਬਲਾਕ ਬਰੀਵਾਲਾ ਦੇ ਪ੍ਰਧਾਨ ਗੁਰਮੇਲ ਸਿੰਘ ਤਖ਼ਤਮਲਾਣਾ, ਬਲਾਕ ਮੈਂਬਰ ਰੂਪ ਸਿੰਘ ਤਖ਼ਤਮਲਾਣਾ, ਜ਼ਿਲ੍ਹਾ ਮੈਂਬਰ ਸੰਦੀਪ ਸਿੰਘ ਮੁਕਤਸਰ, ਜ਼ਿਲ੍ਹਾ ਮੈਂਬਰ ਮਹਿੰਦਰ ਸਿੰਘ ਗੋਨਿਆਣਾ, ਜ਼ਿਲ੍ਹਾ ਯੂਥ ਪ੍ਰਧਾਨ ਰਵਿੰਦਰ ਸਿੰਘ ਚੌਂਤਰਾ ਤੇ ਹੋਰ ਕਿਸਾਨ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਕੀਤਾ ਵਿਸ਼ਾਲ ਰੋਸ ਮਾਰਚ ਅਗਲੀ ਖ਼ਬਰ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ-ਸਿਵਲ ਸਰਜਨ
Ad Position 24
No active advertisement