06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਲੋਟ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁੁਣੀਆਂ

Ad Position 21
No active advertisement
ਅਜੀਤ ਡੈਸਕ 29-07-2026

ਮਲੋਟ, 28 ਜੁਲਾਈ (ਪਾਟਿਲ)-ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਕੰਪਿਊਟਰ ਰਿਸੋਰਸ ਸੈਂਟਰ ਨੇੜੇ ਮਿਮਿਟ ਕਾਲਜ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੱਦੇ ’ਤੇ ਮਲੋਟ ਵਿਖੇ ਲੋਕ ਅਦਾਲਤ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤ ਨਾਲ ਲੰਮੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਹੋਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੁੱਖ ਮਕਸਦ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਹੈ ਅਤੇ ਇਸ ਮੰਤਵ ਨਾਲ ਅੱਜ ਮਲੋਟ ਵਿਖੇ ਲੋਕ ਅਦਾਲਤ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਹਿਲਾਵਾਂ ਨੂੰ ਇਹ ਪ੍ਰੇਸ਼ਾਨੀ ਸੀ ਕਿ ਕਮਿਸ਼ਨ ਦੂਰ ਹੋਣ ਕਾਰਨ ਜਾਂ ਬੱਚੇ ਛੋਟੇ ਹੋਣ ਕਾਰਨ ਜਾਂ ਕੁਝ ਹੋਰ ਮਜ਼ਬੂਰੀਆਂ ਕਾਰਨ ਉਨ੍ਹਾਂ ਕੋਲੋਂ ਕਮਿਸ਼ਨ ਵਿਖੇ ਪਹੁੰਚਣਾ ਮੁਸ਼ਕਿਲ ਹੋ ਜਾਂਦਾ ਹੈ, ਇਸ ਲਈ ਮਹਿਲਾਵਾਂ ਦੇ ਘਰਾਂ ਦੇ ਨੇੜੇ ਹੀ ਇਹ ਲੋਕ ਅਦਾਲਤਾਂ ਲਗਾਤਾਰ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੋਟ ਕਸਬੇ ਨਾਲ ਪਹਿਲਾਂ ਹੀ 34 ਕੇਸ ਉਨ੍ਹਾਂ ਕੋਲ ਦਰਜ ਸਨ ਅਤੇ ਉਨ੍ਹਾਂ ਕੇਸਾਂ ਦੀ ਸੁਣਵਾਈ ਤੇ ਨਿਪਟਾਰੇ ਲਈ ਸੰਬੰਧਿਤ ਮਹਿਲਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਅੱਜ ਇੱਥੇ ਹੀ ਬੁਲਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਮਿਲਜੁਲ ਕੇ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਹੋਰ ਨਵੇਂ ਕੇਸ ਵੀ ਰਜਿਸਟਰ ਹੋਏ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਕੋਸ਼ਿਸ਼ ਰਹਿੰਦੀ ਹੈ ਕਿ ਪੈਂਡਿੰਗ ਰਹਿੰਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕੀਤਾ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਜਲਦੀ ਤੋਂ ਜਲਦੀ ਬਕਾਇਆ ਕੇਸਾਂ ਦੀ ਰਿਪੋਰਟ ਤਿਆਰ ਕੀਤੀ ਜਾਵੇ, ਇਸ ਲਈ ਪੁਲਿਸ ਪ੍ਰਸ਼ਾਸਨ ਨੂੰ 30 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ, ਪਰ ਕੁਝ ਕੇਸ ਅਜਿਹੇ ਵੀ ਹੁੰਦੇ ਹਨ ਜਿਵੇਂ ਕਿ ਛੋਟੀ ਬੱਚੀਆਂ, ਬਜ਼ੁਰਗਾਂ ਨਾਲ ਸੰਬੰਧਿਤ ਜਾਂ ਹੋਰ ਜਿਨ੍ਹਾਂ ਦੇ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੁੰਦਾ ਹੈ, ਉਸ ਲਈ 10 ਦਿਨਾਂ ਵਿਚ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਜਾਂਦਾ ਹੈ। ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਕੋਲ ਰੋਜ਼ਾਨਾ ਬਹੁਤ ਸਾਰੇ ਕੇਸ ਆਉਂਦੇ ਹਨ ਅਤੇ ਕਮਿਸ਼ਨ ਵਲੋਂ ਪੂਰੀ ਸਖ਼ਤੀ ਨਾਲ ਸੰਬੰਧਿਤ ਕੇਸ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਅਤੇ ਤੁਰੰਤ ਹੀ ਸੰਬੰਧਿਤ ਵਿਅਕਤੀ ਖਿਲਾਫ਼ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਕੋਈ ਵਧੀਕੀ ਹੁੰਦੀ ਹੈ ਤਾਂ ਉਹ ਘਰ ਵਿਚ ਚੁੱਪ ਕਰਕੇ ਨਾ ਬੈਠਣ ਅਤੇ ਤੁਰੰਤ ਹੀ ਪੁਲਿਸ ਪ੍ਰਸ਼ਾਸਨ ਜਾਂ ਕਮਿਸ਼ਨ ਨਾਲ ਸਿੱਧੇ ਤੌਰ ’ਤੇ ਰਾਬਤਾ ਕਾਇਮ ਕਰਨ। ਇਸ ਮੌਕੇ ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਡੀ.ਐੱਸ.ਪੀ. ਹਰਜੀਤ ਸਿੰਘ ਮਾਨ, ਚੇਅਰਮੈਨ ਮਾਰਕਿਟ ਕਮੇਟੀ ਜਸ਼ਨ ਬਰਾੜ, ਡਿਪਟੀ ਡਾਇਰੈਕਟਰ ਮਨਜਿੰਦਰ ਸਿੰਘ, ਜਸਵਿੰਦਰ ਕੌਰ ਮੈਂਬਰ ਪੰਜਾਬ ਸਟੇਟ ਵੂਮੈਨ ਕਮਿਸ਼ਨ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਸੀ.ਡੀ.ਪੀ.ਓ. ਰਾਜਵੰਤ ਕੌਰ, ਜਸਵਿੰਦਰ ਕੌਰ, ਜਤਿੰਦਰ ਸਿੰਘ, ਮਨਿੰਦਰਜੀਤ ਸਿੰਘ, ਪਰਮਜੀਤ ਕੌਰ ਬਲਾਕ ਪ੍ਰਧਾਨ, ਪਰਮਿੰਦਰ ਕੌਰ ਜ਼ਿਲ੍ਹਾ ਸਕੱਤਰ, ਬਲਜੀਤ ਕੌਰ ਡਿੰਪਲ ਜੁਆਇੰਟ ਸਕੱਤਰ, ਹਰਮਿਹਰ ਸਿੰਘ ਐੱਮ.ਸੀ. ਮਲੋਟ, ਜਗਤੇਜ ਸਿੰਘ ਐੱਮ.ਸੀ. ਮਲੋਟ, ਮੋਹਨ ਕੁਮਾਰ ਪੀ.ਏ., ਪੀ.ਏ. ਸ਼ਿੰਦਰਪਾਲ ਸਿੰਘ, ਅਰਸ਼ਦੀਪ ਸਿੰਘ ਸਿੱਧੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਫੂਲੇਵਾਲਾ ਵਿਖੇ ਭਾਜਪਾ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰ... ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨਾਬਾਲਗ ਦੀ ਮੌਤ
Ad Position 24
No active advertisement