06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿੰਡ ਫੂਲੇਵਾਲਾ ਵਿਖੇ ਭਾਜਪਾ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਪਰਮਿੰਦਰ ਸਿੰਘ ਪਾਸ਼ਾ

Ad Position 21
No active advertisement
ਅਜੀਤ ਡੈਸਕ 29-07-2026
ਰੁਪਾਣਾ, 28 ਜੁਲਾਈ (ਜਗਜੀਤ ਸਿੰਘ)-ਪਿੰਡ ਫੂਲੇਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਦੀ ਅਗਵਾਈ ਹੇਠ ਸਮੂਹ ਭਾਜਪਾ ਵਰਕਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉਪਰ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਪਾਸ਼ਾ ਨੇ ਕਿਹਾ ਕਿ ਸਫ਼ਾਈ ਸੇਵਕ ਕੋਈ ਗੈਰ-ਵਾਜਬ ਮੰਗ ਨਹੀਂ ਕਰ ਰਹੇ, ਸਗੋਂ ਉਹ ਆਪਣੇ ਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੱਕੀ ਨੌਕਰੀ ਅਤੇ ਬਣਦੇ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਗੁੰਡਾ ਰਾਜ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗ਼ਰੀਬ ਪਰਿਵਾਰਾਂ ਲਈ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਗਿਆ ਫ਼ੰਡ ਵੀ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਸਮੇਂ ਸਿਰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਕਈ ਲੋਕ ਭਲਾਈ ਯੋਜਨਾਵਾਂ ਦਾ ਸਹੀ ਲਾਭ ਲੋਕਾਂ ਤੱਕ ਨਹੀਂ ਪਹੁੰਚ ਰਿਹਾ। ਪਰਮਿੰਦਰ ਸਿੰਘ ਪਾਸ਼ਾ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੂਸ਼ਮਾਨ ਭਾਰਤ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ, ਮਨਰੇਗਾ ਸਮੇਤ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ, ਪਰ ਪੰਜਾਬ ਸਰਕਾਰ ਇਨ੍ਹਾਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪਿੰਡ ਫੂਲੇਵਾਲਾ ਦੇ ਸਮੂਹ ਭਾਜਪਾ ਵਰਕਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ 2027 ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਵਰਕਰ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕਾ ਮਲੋਟ ਦੀ ਜਨਤਾ ਇਸ ਵਾਰ ਭਾਜਪਾ ਦੇ ਹੱਕ ਵਿਚ ਫ਼ੈਸਲਾ ਕਰੇਗੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਇਸ ਮੌਕੇ ਜਗਸੀਰ ਸਿੰਘ ਪ੍ਰਧਾਨ ਮੰਡਲ ਰੁਪਾਣਾ, ਜਗਸੀਰ ਸਿੰਘ ਮੰਡਲ ਪ੍ਰਧਾਨ ਐੱਸ.ਸੀ. ਮੋਰਚਾ, ਸੁਖਵੀਰ ਸਿੰਘ, ਅਕਾਸ਼ਦੀਪ ਸਿੰਘ, ਗੁਰਦਾਸ ਸਿੰਘ, ਹੰਸਾ ਸਿੰਘ, ਹਰਬਿੰਦਰ ਸਿੰਘ, ਜਗਜੀਤ ਸਿੰਘ, ਮੇਘਾ ਸਿੰਘ, ਨਛੱਤਰ ਸਿੰਘ, ਪ੍ਰਕਾਸ਼ ਸਿੰਘ ਮੈਂਬਰ, ਸੱਤਪਾਲ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਾਸੀ ਲੜਕੀ ਦੀ ਕੈਨੇਡਾ ’ਚ ਮੌਤ ਅਗਲੀ ਖ਼ਬਰ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਲੋਟ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁੁਣੀਆਂ
Ad Position 24
No active advertisement