06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਲੋਟ ਵਿਖੇ ਸਫ਼ਾਈ ਸੇਵਕਾਂ ਅਤੇ ਕਾਂਗਰਸ ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 29-07-2026

ਮਲੋਟ, 28 ਜੁਲਾਈ (ਪਾਟਿਲ)-ਸਫ਼ਾਈ ਸੇਵਕ ਯੂਨੀਅਨ ਦੀ ਚੱਲ ਰਹੀ ਹੜਤਾਲ ਦੇ ਸਮਰਥਨ ਵਿਚ ਮਲੋਟ ਵਿਖੇ ਸਫਾਈ ਸੇਵਕਾਂ ਅਤੇ ਕਾਂਗਰਸ ਪਾਰਟੀ ਵਲੋਂ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਸਾੜਿਆ ਗਿਆ। ਪ੍ਰਦਰਸ਼ਨ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਵੀ ਸ਼ਮੂਲੀਅਤ ਕਰਦਿਆਂ ਸਫ਼ਾਈ ਸੇਵਕਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਅਜੇ ਖ਼ਤਮ ਨਹੀਂ ਹੋਈ ਅਤੇ ਉਹ ਪਿਛਲੇ 21 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਅਤੇ ਨਾ ਹੀ ਮੰਗਾਂ ਮੰਨੀਆਂ ਹਨ। ਯੂਨੀਅਨ ਆਗੂਆਂ ਨੇ ਬਰਨਾਲਾ ਵਿਚ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਸੰਬੰਧਿਤ ਡੀ.ਐੱਸ.ਪੀ. ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਉਹ ਸਵੀਕਾਰ ਨਹੀਂ ਕਰਨਗੇ ਅਤੇ ਪੰਜਾਬ ਯੂਨੀਅਨ ਦੀ ਅਗਵਾਈ ਵਿਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ’ਤੇ ਪੂਰੇ ਸੂਬੇ ਵਿਚ ਡੱਟ ਕੇ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਘਰਸ਼ ਵਿਚ ਸਾਥ ਦੇਣ ਤਾਂ ਜੋ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਹੜਤਾਲ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਕਾਂਗਰਸ ਪਾਰਟੀ ਤੇ ਕਾਂਗਰਸ ਐੱਸ.ਸੀ. ਸੈੱਲ ਵਲੋਂ ਵੀ ਸਫ਼ਾਈ ਸੇਵਕਾਂ ਦੇ ਹੱਕ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਐੱਸ.ਸੀ. ਪੰਜਾਬ ਸਕੱਤਰ ਲੱਖਾ ਸਿੰਘ, ਐੱਸ.ਸੀ. ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਰੁਪਾਣਾ, ਮਾਸਟਰ ਜਸਪਾਲ, ਗੁਰਮੀਤ ਸਿੰਘ ਖੋਖਰ, ਗੋਪਾਲ ਸਿੰਘ, ਰਾਜ ਕੁਮਾਰ ਅਤੇ ਹੋਰ ਕਾਂਗਰਸੀ ਆਗੂ ਤੇ ਸਫ਼ਾਈ ਸੇਵਕ ਯੂਨੀਅਨ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੀਟਿੰਗ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਅਗਲੀ ਖ਼ਬਰ ਮਲੋਟ ਵਾਸੀ ਲੜਕੀ ਦੀ ਕੈਨੇਡਾ ’ਚ ਮੌਤ
Ad Position 24
No active advertisement