06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੀਟਿੰਗ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ

Ad Position 21
No active advertisement
ਅਜੀਤ ਡੈਸਕ 29-07-2026

ਲੰਬੀ, 28 ਜੁਲਾਈ (ਮੇਵਾ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐੱਸ.ਯੂ.) ਵਲੋਂ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਇਸ ਧਰਨੇ ਦੀ ਤਿਆਰੀ ਵਜੋਂ ਪਹਿਲਾਂ ਇਲਾਕੇ ਦੇ 7 ਪਿੰਡਾਂ ਵਿਚ ਲਾਮਬੰਦੀ ਕੀਤੀ ਗਈ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ਸੂਬਾ ਸਕੱਤਰ ਧੀਰਜ ਫ਼ਾਜ਼ਿਲਕਾ, ਸੂਬਾ ਕਮੇਟੀ ਮੈਂਬਰ ਸੁਖਪ੍ਰੀਤ ਕੌਰ ਅਤੇ ਜ਼ੋਨਲ ਆਗੂ ਨੌਨਿਹਾਲ ਥਾਂਦੇਵਾਲਾ ਨੇ ਸਪੱਸ਼ਟ ਕੀਤਾ ਕਿ ਮੋਦੀ ਦੀ ਬਣਾਈ ਸਿੱਖਿਆ ਨੀਤੀ ਨੂੰ ਪੰਜਾਬ ਸਰਕਾਰ ਧੜੱਲੇ ਨਾਲ ਲਾਗੂ ਕਰ ਰਹੀ ਹੈ। ਪਿਛਲੇ 25 ਸਾਲਾਂ ਤੋਂ ਚੱਲ ਰਹੀ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਬੰਦ ਕਰਨ ਕਾਰਨ ਆਸਪਾਸ ਦੇ 20-25 ਪਿੰਡਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਧਰਨੇ ਦੌਰਾਨ ਪ੍ਰਸ਼ਾਸਨ ਤੇ ਆਗੂਆਂ ਵਿਚਾਲੇ ਹੋਈ ਗੱਲਬਾਤ ਦੌਰਾਨ ਭਰੋਸਾ ਦਿੱਤਾ ਗਿਆ ਕਿ ਭਲਕੇ 29 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 35 ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੀ.ਐੱਸ.ਯੂ. ਆਗੂਆਂ ਦੀ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਦੇ ਪੀ.ਏ. ਨੇ ਧਰਨੇ ਵਿਚ ਆ ਕੇ ਵੀ ਭਰੋਸਾ ਦਿੱਤਾ ਤੇ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਖ਼ੁਦ ਇਸ ਮੀਟਿੰਗ ਵਿਚ ਪੀ.ਐੱਸ.ਯੂ. ਦੇ ਆਗੂਆਂ ਨਾਲ ਜਾਣਗੇ ਅਤੇ ਮਸਲੇ ਦਾ ਹੱਲ ਕਰਵਾਉਣਗੇ। ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਜਥੇਬੰਦੀ ਵਲੋਂ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਮੀਟਿੰਗ ਵਿਚ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ੋਨਲ ਸਕੱਤਰ ਰਾਜਿੰਦਰ ਢਿੱਲਵਾਂ, ਜ਼ੋਨਲ ਆਗੂ ਜਸਨੀਤ ਜਿਉਣਵਾਲਾ, ਸੁਖਬੀਰ ਕੋਠੇ ਹਜੂਰਾ, ਭਰਾਤਰੀ ਜਥੇਬੰਦੀਆਂ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਝਬੇਲਵਾਲੀ, ਬਲਾਕ ਪ੍ਰਧਾਨ ਗੁਰਚਰਨ ਬੁੱਟਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਆਈ.ਐੱਫ਼.ਟੀ.ਯੂ.) ਫ਼ਾਜ਼ਿਲਕਾ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਚੱਕ ਪੁੰਨਾ ਵਾਲੀ, ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਮੰਗਾ ਅਜਾਦ, ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ ਦੇ ਜ਼ੋਨਲ ਪ੍ਰਧਾਨ ਧਰਮਵੀਰ ਕੌਰ ਅਤੇ ਬਾਦਲ ਵਾਸੀ ਚਮਕੌਰ ਸਿੰਘ ਨੇ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਹੈਪੇਟਾਈਟਸ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਮਲੋਟ ਵਿਖੇ ਸਫ਼ਾਈ ਸੇਵਕਾਂ ਅਤੇ ਕਾਂਗਰਸ ਵਲੋਂ ਰੋਸ ਮਾਰਚ
Ad Position 24
No active advertisement