06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਡੀ. ਏ. ਵੀ. ਕੋਟਕਪੂਰਾ ਨੇ ਬਾਸਕਟਬਾਲ ਕਲਸਟਰ ਮੁਕਾਬਲਿਆਂ ’ਚ ਤਿੰਨਾਂ ਵਰਗਾਂ ਦੇ ਗੋਲਡ ਮੈਡਲ ਜਿੱਤੇ

Ad Position 21
No active advertisement
ਅਜੀਤ ਡੈਸਕ 29-07-2026
ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਆਰ.ਬੀ ਡੀ.ਏ.ਵੀ ਪਬਲਿਕ ਸਕੂਲ ਬਠਿੰਡਾ ਵਿਖੇ ਕਰਵਾਏ ਗਏ ਕਲਸਟਰ ਬਾਸਕਿਟਬਾਲ ਟੂਰਨਾਮੈਂਟ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਮੁਕਾਬਲੇ ਬਹੁਤ ਹੀ ਰੌਚਕ ਰਹੇ। ਇਨ੍ਹਾਂ ਮੁਕਾਬਲਿਆਂ ਵਿਚ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤਿੰਨਾਂ ਹੀ ਵਰਗਾਂ ਵਿਚ ਗੋਲਡ ਮੈਡਲ ਜਿੱਤੇ। ਜੇਤੂ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਟੀਮ ਭਾਵਨਾ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਦਰਸ਼ਨ ਕਰਦਿਆਂ ਹਰ ਮੁਕਾਬਲੇ ਵਿਚ ਆਪਣੀ ਬਿਹਤਰੀਨ ਯੋਗਤਾ ਸਾਬਤ ਕੀਤੀ। ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਵੀ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪਿ੍ਰੰਸੀਪਲ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਜੋਨਲ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਸ਼ਹਿਰ ਅਤੇ ਪੰਜਾਬ ਦਾ ਨਾਮ ਹੋਰ ਉਚਾ ਕਰਨਗੇ। ਉਨ੍ਹਾਂ ਪੀ.ਟੀ.ਆਈ ਮੈਡਮ ਬਿਪਨਪ੍ਰੀਤ ਕੌਰ, ਮਾਨਵਿੰਦਰ ਸਿੰਘ, ਤੇਜਵੀਰ ਸਿੰਘ ਅਤੇ ਗਗਨਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਸ੍ਰੀ ਵੀ.ਕੇ.ਚੋਪੜਾ, ਚੇਅਰਮੈਨ ਸ੍ਰੀ ਅਜੈ ਗੋਸੁਆਮੀ, ਵਾਈਸ ਚੇਅਰਮੈਨ ਸ੍ਰੀ ਰਾਜ ਕੁਮਾਰ ਅਗਰਵਾਲ, ਆਰ.ਏ ਮੈਡਮ ਸਮਿਤਾ ਸ਼ਰਮਾ, ਲੋਕਲ ਕਮੇਟੀ ਮੈਂਬਰ ਅਤੇ ਸਮੂਹ-ਸਟਾਫ਼ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰੀ ਲਿਟਰੇਰੀ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਿਲਬਾਗ ਸਿੰਘ ਤੇ ਕਰਨਦੀਪ ਕੌਰ ਬਣੇ ‘ਸੁਰਾਂ ਦੇ ਸਰਤਾਜ’ ਦੇ ਗ੍ਰੈਂਡ ਫ਼ਿਨਾਲੇ ਦੇ ਜੇਤੂ
Ad Position 24
No active advertisement