06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਨਵੇਂ ਵਿਦਿਆਰਥੀਆਂ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-07-2026
ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀਆਂ ਕਲਾਸਾਂ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਬੀ.ਏ. ਅਤੇ ਬੀ.ਸੀ.ਏ. ਪਹਿਲੇ ਸਾਲ ਦੇ ਨਵੇਂ ਦਾਖ਼ਲਾ ਪ੍ਰਾਪਤ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਨਵੇਂ ਸਫ਼ਰ ਦੀ ਸਾਰਥਿਕ ਸ਼ੁਰੂਆਤ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਕੋਰਸਾਂ ਦੀ ਰੂਪ-ਰੇਖਾ, ਪ੍ਰੀਖਿਆ ਪ੍ਰਣਾਲੀ, ਹਾਜ਼ਰੀ ਦੇ ਨਿਯਮਾਂ, ਕਾਲਜ ਦੇ ਅਨੁਸ਼ਾਸਨ ਅਤੇ ਹੋਰ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕਾਲਜ ਵਿਚ ਉਪਲਭਧ ਸਹੂਲਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਨਿਯਮਿਤ ਹਾਜ਼ਰੀ, ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਜੀਵਨ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖ਼ਾਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ, ਸਮੇਂ ਦੀ ਕਦਰ ਕਰਨ, ਉਚ ਨੈਤਿਕ ਕਦਰਾਂ ਅਪਣਾਉਣ ਅਤੇ ਆਪਣੀ ਪ੍ਰਤਿਭਾ ਨੂੰ ਨਿਖ਼ਾਰਦਿਆਂ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਪ੍ਰੋਗਰਾਮ ’ਚ ਭਾਗ ਲਿਆ ਅਤੇ ਅਧਿਆਪਕਾਂ ਨਾਲ ਰੂਬਰੂ ਹੋ ਕੇ ਆਪਣੇ ਕੋਰਸਾਂ ਅਤੇ ਕਾਲਜ ਜੀਵਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਨਵੇਂ ਅਕਾਦਮਿਕ ਸ਼ੈਸ਼ਨ ਦੀਆਂ ਕਲਾਸਾਂ ਦਾ ਸਫ਼ਲਤਾ ਪੂਰਵਕ ਆਗਾਜ਼ ਹੋਇਆ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਉੱਚ ਸਿੱਖਿਆ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕੀਤੀ। ਇਸ ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧ ਅਮਨਦੀਪ ਕੌਰ ਅਤੇ ਅਜੈ ਕੁਮਾਰ ਨੇ ਸੁਚੱਜੇ ਢੰਗ ਨਾਲ ਕੀਤਾ, ਜਿਸ ਦਾ ਮੰਚ ਸੰਚਾਲਨ ਡਾ. ਅੰਮ੍ਰਿਤਪਾਲ ਸਿੰਘ ਨੇ ਬਾਖ਼ੂਬੀ ਨਿਭਾਇਆ।
Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਨਵੋਦਿਆ ਸਕੂਲ ’ਚ ਦਾਖਲੇ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ’ਚ ਸਫ਼ਲਤਾ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
Ad Position 24
No active advertisement