07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਾਬਕਾ ਐਮ. ਸੀ. ਸਰਬਜੀਤ ਕੌਰ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਸਾਬਕਾ ਐਮ.ਸੀ. ਸਰਬਜੀਤ ਕੌਰ ਸੈਂਕੜੇ ਸਾਥੀਆਂ ਸਮੇਤ ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਭੋਲੂਵਾਲਾ ਦੀ ਅਗਵਾਈ ਵਿਚ ਜਥੇਬੰਦੀ ਵਿਚ ਸ਼ਾਮਿਲ ਹੋਏ। ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਜਥੇਬੰਦੀ ਵਿਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ, ਬੂਟਾ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ ਸਿਵੀਆਂ, ਲਖਵਿੰਦਰ ਸਿੰਘ, ਗੁਰਮੰਦਰ ਸਿੰਘ, ਗੁਰਪ੍ਰੀਤ ਸਿੰਘ, ਅਰਸ਼ ਸਿੰਘ ਅਤੇ ਗੁਰਚਰਨ ਸਿੰਘ ਪ੍ਰਧਾਨ ਵੀ ਜਥੇਬੰਦੀ ਵਿਚ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਲੋਕ-ਪੱਖੀ ਅਤੇ ਪੰਥਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ, ਸੀਨੀਅਰ ਆਗੂ ਮਨਪ੍ਰੀਤ ਸਿੰਘ ਭੋਲੂਵਾਲਾ, ਪ੍ਰਿਤਪਾਲ ਸਿੰਘ ਕੋਹਲੀ, ਸ਼ਹਿਰੀ ਪ੍ਰਧਾਨ ਜਸਵੰਤ ਸਿੰਘ, ਸਾਬਕਾ ਚੇਅਰਮੈਨ ਕਾਕਾ ਸਿੰਘ ਬਰਾੜ, ਜਗਦੇਵ ਸਿੰਘ, ਸਰਕਲ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਖਾਰਾ, ਜਸਬੀਰ ਜੱਸੀ, ਅਮਰੀਕ ਸਿੰਘ ਅਤੇ ਗੁਰਜੰਟ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਮਗਰੋਂ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੀ ‘ਚੌਧਰ’ ਲਈ ਅਕਾਲੀ ਦਲ ਚੌਕੰਨਾ ਅਗਲੀ ਖ਼ਬਰ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਨਵੋਦਿਆ ਸਕੂਲ ’ਚ ਦਾਖਲੇ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ
Ad Position 24
No active advertisement