05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਵਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 30-07-2026
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਸਾਂਝੀ ਪ੍ਰਧਾਨਗੀ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਆਨਲਾਈਨ ਮੀਟਿੰਗ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ। ਇਸ ਮੀਟਿੰਗ ਵਿਚ ਰਾਸ਼ਟਰੀ ਡੀ-ਵਰਮਿੰਗ ਦਿਵਸ, ਸੰਪੂਰਨ ਇਮੂਨਾਈਜੇਸ਼ਨ (ਟੀਕਾਕਰਨ) ਮੁਹਿੰਮ ਅਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਤੇ ਜਨਤਕ ਸਿਹਤ ਸੁਰੱਖਿਆ ਨਾਲ ਜੁੜੇ ਕੰਮਾਂ ਵਿਚ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਆਪਸੀ ਤਾਲਮੇਲ ਮਜ਼ਬੂਤ ਕਰਕੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਬੱਚਾ ਡੀ-ਵਰਮਿੰਗ ਅਤੇ ਸੰਪੂਰਨ ਟੀਕਾਕਰਨ ਮੁਹਿੰਮ ਤੋਂ ਵਾਂਝਾ ਨਾ ਰਹੇ। ਬਰਸਾਤ ਦੇ ਮੌਸਮ ਦੌਰਾਨ ਡੇਂਗੂ ਨੂੰ ਫ਼ੈਲਣ ਤੋਂ ਰੋਕਣ ਲਈ ਨਗਰ ਕੌਂਸਲਾਂ ਤੇ ਪੰਚਾਇਤ ਵਿਭਾਗ ਤੁਰੰਤ ਖੜ੍ਹੇ ਪਾਣੀ ਦੇ ਨਿਕਾਸ, ਫੌਗਿੰਗ ਅਤੇ ਐਂਟੀ-ਲਾਰਵਾ ਸਪਰੇਅ ਦੇ ਪੁਖ਼ਤਾ ਪ੍ਰਬੰਧ ਕਰਨ। ਸਾਡਾ ਮੁੱਖ ਟੀਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਰ ਨਾਗਰਿਕ ਨੂੰ ਸਿਹਤਮੰਦ ਮਾਹੌਲ ਪ੍ਰਦਾਨ ਕਰਨਾ ਹੈ। ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਡੀ-ਵਰਮਿੰਗ ਦਿਵਸ 10 ਅਗਸਤ ਨੂੰ ਮਨਾਇਆ ਜਾਣਾ ਹੈ। ਬੱਚਿਆਂ ਦੀ ਸਿਹਤ, ਮਾਨਸਿਕ ਵਿਕਾਸ ਤੇ ਪੋਸ਼ਣ ਦੇ ਪੱਧਰ ਨੂੰ ਸੁਧਾਰਨ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਚ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ 10 ਅਗਸਤ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਉਣ ਦਾ ਸੌ ਫ਼ੀਸਦੀ ਟੀਚਾ ਮਿੱਥਿਆ ਗਿਆ ਹੈ। ਜੋ ਬੱਚੇ ਇਸ ਦਿਨ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਉਨ੍ਹਾਂ ਸਿਹਤ ਵਿਭਾਗ, ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੇਂਡੂ ਵਿਕਾਸ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਅਤੇ ਸਲਿਵ ਸਰਜਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੈਕਿੰਗ ਲਈ ਆਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹੇ ਨੂੰ ਬਿਮਾਰੀਆਂ ਮੁਕਤ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਗੌਰਾਂ ਲੰਗਰ ਕਮੇਟੀ ਗਿੱਦੜਬਾਹਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੰਦਾਜ਼ ਕੌਰ ਬਰਾੜ ਨੇ ਛੋਟੀ ਉਮਰੇ ਬਣਾਏ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਰਿਕਾਰਡ
Ad Position 24
No active advertisement