05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਐਲਾਨਿਆ ਉਮੀਦਵਾਰ

Ad Position 21
No active advertisement
ਅਜੀਤ ਡੈਸਕ 30-07-2026
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਪਾਰਟੀ ਦੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਨੂੰ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਕੇਵਲ ਇਕ ਵਿਧਾਨ ਸਭਾ ਹਲਕਾ ਨਹੀਂ, ਸਗੋਂ ਚਾਲੀ ਮੁਕਤਿਆਂ ਦੀ ਲਾਸਾਨੀ ਕੁਰਬਾਨੀ ਨਾਲ ਜੁੜੀ ਇਤਿਹਾਸਕ ਤੇ ਪਵਿੱਤਰ ਧਰਤੀ ਹੈ। ਇਸ ਧਰਤੀ ਦੀ ਪੰਥਕ ਵਿਰਾਸਤ, ਸਨਮਾਨ ਤੇ ਮਰਿਆਦਾ ਦੀ ਰਾਖੀ ਕਰਨੀ ਹਰ ਲੋਕ ਨੁਮਾਇੰਦੇ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਸਾਹਮਣੇ ਖੇਤੀਬਾੜੀ, ਪਾਣੀ ਦੀ ਨਿਕਾਸੀ, ਵਾਟਰਲੌਗਿੰਗ, ਖਾਰੇ ਜਾਂ ਘੱਟ ਗੁਣਵੱਤਾ ਵਾਲੇ ਧਰਤੀ ਹੇਠਲੇ ਪਾਣੀ ਅਤੇ ਫ਼ਸਲਾਂ ਦੇ ਨੁਕਸਾਨ ਵਰਗੇ ਗੰਭੀਰ ਮੁੱਦੇ ਹਨ। ਪਿਛਲੇ ਸਮਿਆਂ ਵਿਚ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਸ੍ਰੀ ਮੁਕਤਸਰ ਸਾਹਿਬ ਵੀ ਸ਼ਾਮਿਲ ਰਿਹਾ। ਬੀਬੀ ਮਨਦੀਪ ਕੌਰ ਸੰਧੂ ਦਾ ਸੰਕਲਪ ਹੈ ਕਿ ਹਲਕੇ ਦੀ ਰਾਜਨੀਤੀ ਨੂੰ ਵੱਡੇ ਦਾਅਵਿਆਂ ਦੀ ਥਾਂ ਲੋਕਾਂ ਦੇ ਰੋਜ਼ਾਨਾ ਮਸਲਿਆਂ ਨਾਲ ਜੋੜਿਆ ਜਾਵੇ। ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਬੀਬੀ ਮਨਦੀਪ ਕੌਰ ਸੰਧੂ ਔਰਤਾਂ ਦੀ ਸਿਆਸੀ ਭਾਗੀਦਾਰੀ, ਸੁਰੱਖਿਆ, ਸਿਹਤ, ਸਿੱਖਿਆ ਤੇ ਸਵੈ-ਰੁਜ਼ਗਾਰ ਨੂੰ ਹਲਕੇ ਦੇ ਵਿਕਾਸ ਦਾ ਅਹਿਮ ਹਿੱਸਾ ਮੰਨਦੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ, ਹੁਨਰ ਸਿਖਲਾਈ ਤੇ ਖੇਡ ਸਹੂਲਤਾਂ, ਕਿਸਾਨਾਂ- ਮਜ਼ਦੂਰਾਂ ਦੇ ਹੱਕਾਂ ਦੀ ਪੈਰਵੀ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੇ ਲੋਕ ਪੱਖੀ ਪ੍ਰੋਗਰਾਮ ਦਾ ਕੇਂਦਰ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਵਲੋਂ ਨਵੇਂ ਬਣੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਦਾ ਸਨਮਾਨ ਅਗਲੀ ਖ਼ਬਰ ਸ਼ਿਵ ਗੌਰਾਂ ਲੰਗਰ ਕਮੇਟੀ ਗਿੱਦੜਬਾਹਾ ਦੀ ਮੀਟਿੰਗ ਹੋਈ
Ad Position 24
No active advertisement