05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬੱਚਿਆਂ ਦੇ ਕਵਿਤਾ ਤੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 30-07-2026
ਫ਼ਰੀਦਕੋਟ, 29 ਜੁਲਾਈ (ਜਸਵੰਤ ਸਿੰਘ ਪੁਰਬਾ)-ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਖੰਭ ਲਗਾਉਣ ਲਈ ਦਸਮੇਸ਼ ਕਾਨਵੈਂਟ ਸਕੂਲ ਪਿੰਡ ਭਾਣਾ ਵਿਚ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਦੇ ਕਵਿਤਾ ਅਤੇ ਕਹਾਣੀ ਸੁਣਾਓ ਮੁਕਾਬਲੇ ਕਰਵਾਏ ਗਏ। ਪਹਿਲਾਂ ਬੱਚਿਆਂ ਨੇ ਆਪਣੀ-ਆਪਣੀ ਜਮਾਤ ਦੇ ਬੱਚਿਆਂ ਨਾਲ ਮੁਕਾਬਲਾ ਕੀਤਾ ਅਤੇ ਸਾਰੀਆਂ ਜਮਾਤਾਂ ਦੇ ਪਹਿਲੇ ਪੰਜ ਵਿਦਿਆਰਥੀਆਂ ਦੀ ਚੋਣ ਹੋਈ। ਬਾਅਦ ਵਿਚ ਇਨ੍ਹਾਂ ਦੇ ਆਪਸੀ ਮੁਕਾਬਲੇ ਕਰਵਾ ਕੇ ਬੈਸਟ ਤਿੰਨ ਵਜੋਂ ਨਤੀਜੇ ਦਿੱਤੇ ਗਏ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਬੱਚਿਆਂ ਦੀ ਇਸ ਅਦਾਕਾਰੀ ਦੀ ਖੁੱਲ੍ਹ ਕੇ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕੁਲਵਿੰਦਰ ਕੌਰ ਹਾਜ਼ਰ ਸਨ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸੁਰਜੀਤ ਕੌਰ ਭਾਟੀਆ ਦੀ ਦੇਖ-ਰੇਖ ਹੇਠ ਹੋਇਆ। ਇਸ ਮੌਕੇ ਸਕੂਲ ਕੋਆਰਡੀਨੇਟਰ ਨਿਸ਼ਾ ਗਰੋਵਰ, ਗੁਰਬਕਸ਼ ਕੌਰ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਮਲੋਟ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਖੇ ਸਨਮਾਨ ਸਮਾਗਮ ਕਰਵਾਇਆ
Ad Position 24
No active advertisement