ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
ਅਜੀਤ ਡੈਸਕ
31-07-2026
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਟ੍ਰੇਨਿੰਗ ਦੇ ਕੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ। ਟੀਮਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਵਰਕਰ, ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਦੇ ਸਟੂਡੈਂਟ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ। ਇਸ ਮੌਕੇ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਸਟੂਡੈਂਟ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਅਧੀਨ ਅੱਜ ਬਠਿੰਡਾ ਰੋਡ, ਬੱਸ ਸਟੈਂਡ ਵਰਕਸ਼ਾਪ ਅਤੇ ਹਾਈ ਰਿਸਕ ਥਾਵਾਂ ਅਤੇ ਹੋਰ ਜਨਤਕ ਥਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਅੰਮ੍ਰਿਤਪਾਲ ਕੌਰ ਡੀ.ਐੱਚ.ਓ., ਭਗਵਾਨ ਦਾਸ ਹੈਲਥ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ, ਸਿਹਤ ਵਰਕਰ, ਬ੍ਰੀਡਿੰਗ ਚੈਕਰ ਅਤੇ ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਦੇ ਸਟੂਡੈਂਟ ਹਾਜ਼ਰ ਸਨ।