01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਲੋਟ ਵਿਚ ਸਫ਼ਾਈ ਸੇਵਕਾਂ ਦੇ ਬੰਦ ਦਾ ਪੂਰਾ ਅਸਰ ਰਿਹਾ

Ad Position 21
No active advertisement
ਅਜੀਤ ਡੈਸਕ 31-07-2026

ਮਲੋਟ, 30 ਜੁਲਾਈ (ਪਾਟਿਲ)-ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਲੋਟ ਵਿਚ ਪੂਰਨ ਅਸਰ ਵੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੇ ਮੁੱਖ ਬਾਜ਼ਾਰ ਤੇ ਕਾਰੋਬਾਰੀ ਅਦਾਰੇ ਬੰਦ ਰਹੇ, ਜਿਸ ਕਾਰਨ ਪੂਰੇ ਸ਼ਹਿਰ ਵਿਚ ਕਰਫ਼ਿਊ ਵਰਗਾ ਮਾਹੌਲ ਨਜ਼ਰ ਆਇਆ। ਹਾਲਾਂਕਿ ਮੈਡੀਕਲ ਸਟੋਰ, ਦੁੱਧ ਡੇਅਰੀਆਂ, ਹਸਪਤਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਖੁੱਲ੍ਹੀਆਂ ਰਹੀਆਂ, ਜਦਕਿ ਸਕੂਲਾਂ ਨੂੰ ਛੋਟ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਹਾਜ਼ਰੀ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਰਹੀ। ਬੰਦ ਦੌਰਾਨ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ। ਇਸ ਦੌਰਾਨ ਵਪਾਰ ਮੰਡਲ, ਵੱਖ-ਵੱਖ ਜਥੇਬੰਦੀਆਂ ਤੇ ਯੂਨੀਅਨਾਂ ਨੇ ਵੀ ਬੰਦ ਨੂੰ ਪੂਰਾ ਸਮਰਥਨ ਦਿੱਤਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮਲੋਟ ਦੇ ਲੋਕਾਂ ਤੇ ਦੁਕਾਨਦਾਰਾਂ ਨੇ ਪੰਜਾਬ ਬੰਦ ਨੂੰ ਭਰਪੂਰ ਸਹਿਯੋਗ ਦਿੱਤਾ ਹੈ, ਜਿਸ ਲਈ ਉਹ ਸਮੂਹ ਸ਼ਹਿਰ ਵਾਸੀਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਦੁੱਧ ਡੇਅਰੀਆਂ, ਸਕੂਲ ਤੇ ਸੇਵਾ ਕੇਂਦਰਾਂ ਨੂੰ ਪਹਿਲਾਂ ਹੀ ਛੋਟ ਦਿੱਤੀ ਗਈ ਸੀ, ਜਦਕਿ ਬਾਕੀ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂਨੀਅਨ ਵਲੋਂ ਕੋਈ ਹਾਈਵੇਅ ਜਾਮ ਨਹੀਂ ਕੀਤਾ ਗਿਆ ਅਤੇ ਰੋਸ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਕੀਤਾ ਗਿਆ। ਸਰਕਾਰ ਦੇ ਰਵੱਈਏ ’ਤੇ ਨਿਸ਼ਾਨਾ ਸਾਧਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਹੜਤਾਲ ਖ਼ਤਮ ਹੋਣ ਅਤੇ ਮੰਗਾਂ ਮੰਨ ਲੈਣ ਦੇ ਦਾਅਵੇ ਪੂਰੀ ਤਰ੍ਹਾਂ ਗ਼ਲਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਫ਼ਾਈ ਸੇਵਕ ਯੂਨੀਅਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨਾ ਅਤੇ ਡੀ.ਏ. ਲਾਗੂ ਕਰਨਾ ਸ਼ਾਮਿਲ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਗਰੇਜ਼ ਸਿੰਘ ਵੀ ਧਰਨੇ ਵਿਚ ਪਹੁੰਚੇ ਅਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਜ਼ਿਲ੍ਹਾ ਆਗੂ ਹੋਣ ਦੇ ਨਾਲ-ਨਾਲ ਵਾਲਮੀਕੀ ਸਮਾਜ ਨਾਲ ਵੀ ਸੰਬੰਧ ਰੱਖਦੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਹੋ ਰਹੇ ਵਿਵਹਾਰ ਤੋਂ ਬਹੁਤ ਦੁਖੀ ਹਨ। ਅੰਗਰੇਜ਼ ਸਿੰਘ ਨੇ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਲੋਕਤੰਤਰ ’ਤੇ ਹਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿਲਾ ਕਰਮਚਾਰੀਆਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਰਵਾਈ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਭਾਜਪਾ ਤੇ ਵਾਲਮੀਕੀ ਸਮਾਜ ਉਨ੍ਹਾਂ ਦੇ ਸੰਘਰਸ਼ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਿਖਾਏ ਅਗਲੀ ਖ਼ਬਰ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਬੈਠੇ ਪੰਜ ਸ਼ੱਕੀ ਕਾਬੂ
Ad Position 24
No active advertisement