02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਨੇ ਦੱਸਿਆ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਅਤੇ ਬੇਸਹਾਰਾ ਗਊ ਧਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਕੈਟਲ ਪੌਂਡ ਗਊਸ਼ਾਲਾਵਾਂ ਵਿਚ ਸ਼ਿਫਟ ਕਰਨ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿਚ ਗਊ ਧਨ ਦੀ ਸਾਂਭ-ਸੰਭਾਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ ਵਲੋਂ 3 ਅਗਸਤ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਇਕ ਅਹਿਮ ਮੀਟਿੰਗ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 02-08-2026
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਨੇ ਦੱਸਿਆ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਅਤੇ ਬੇਸਹਾਰਾ ਗਊ ਧਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਕੈਟਲ ਪੌਂਡ ਗਊਸ਼ਾਲਾਵਾਂ ਵਿਚ ਸ਼ਿਫਟ ਕਰਨ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿਚ ਗਊ ਧਨ ਦੀ ਸਾਂਭ-ਸੰਭਾਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ ਵਲੋਂ 3 ਅਗਸਤ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਇਕ ਅਹਿਮ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਦਾਨੀ ਸੱਜਣਾਂ, ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ.), ਟਰੱਸਟਾਂ ਅਤੇ ਨਿੱਜੀ ਤੌਰ ’ਤੇ ਗਊਸ਼ਾਲਾਵਾਂ ਵਿਚ ਹਜ਼ਾਰਾਂ ਗਊਆਂ ਦੀ ਸੇਵਾ ਅਤੇ ਸੰਭਾਲ ਕਰ ਰਹੇ ਗਊ ਭਗਤਾਂ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸੰਭਾਵੀ ਹੱਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪ ਚੇਅਰਮੈਨ ਵਲੋਂ ਬੇਸਹਾਰਾ ਗਊ ਧਨ ਦੀ ਸੁਰੱਖਿਆ, ਸੰਭਾਲ ਅਤੇ ਗਊਸ਼ਾਲਾਵਾਂ ਵਿਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਗਊ ਧਨ ਦੀ ਬਿਹਤਰ ਦੇਖ ਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਜਿੰਪਾ ਤੇ ਬਾਲੀ ਵਲੋਂ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
Ad Position 24
No active advertisement