ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹੇ-ਬੀਬੀ ਮਨਦੀਪ ਕੌਰ ਸੰਧੂ.
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਆਗੂ ਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਨਾ ਖੋਲ੍ਹਣ ਦੇ ਫ਼ੈਸਲੇ ’ਤੇ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿਚੋਂ ਇਕ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ।
ਬ
ਬੀਬੀ ਮਨਦੀਪ ਕੌਰ ਸੰਧੂ।
02-08-2026
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਆਗੂ ਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਨਾ ਖੋਲ੍ਹਣ ਦੇ ਫ਼ੈਸਲੇ ’ਤੇ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿਚੋਂ ਇਕ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ। ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਸੰਗਤ ਨੂੰ ਲੰਮੇ ਸਮੇਂ ਤੱਕ ਵਾਂਝਾ ਰੱਖਣਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਗੰਭੀਰ ਮਸਲਾ ਹੈ। ਬੀਬੀ ਸੰਧੂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਜੇਕਰ ਹੋਰ ਅੰਤਰਰਾਸ਼ਟਰੀ ਸਰਹੱਦਾਂ ’ਤੇ ਨਿਯੰਤਰਿਤ ਆਵਾਜਾਈ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ, ਤਾਂ ਕਰਤਾਰਪੁਰ ਲਾਂਘੇ ਲਈ ਵੀ ਸਖ਼ਤ ਸੁਰੱਖਿਆ ਪ੍ਰੋਟੋਕੋਲ ਤਹਿਤ ਵਿਵਸਥਾ ਬਣਾਈ ਜਾ ਸਕਦੀ ਹੈ। ਲਾਂਘੇ ਨੂੰ ਅਣਮਿੱਥੇ ਸਮੇਂ ਲਈ ਬੰਦ ਰੱਖਣਾ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਕਿਸੇ ਇਕ ਪਾਰਟੀ ਜਾਂ ਸਰਕਾਰ ਦਾ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ ਤੇ ਵਿਸ਼ਵਾਸ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ, ਸਗੋਂ ਧਾਰਮਿਕ ਅਧਿਕਾਰਾਂ ਅਤੇ ਮਨੁੱਖੀ ਸੰਵੇਦਨਾਵਾਂ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ। ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਜਥੇਬੰਦੀਆਂ, ਸੁਰੱਖਿਆ ਏਜੰਸੀਆਂ ਅਤੇ ਸੰਬੰਧਿਤ ਧਿਰਾਂ ਨਾਲ ਤੁਰੰਤ ਵਿਚਾਰ-ਵਟਾਂਦਰਾ ਕਰਕੇ ਅਜਿਹਾ ਵਿਹਾਰਕ ਹੱਲ ਕੱਢਿਆ ਜਾਵੇ, ਜਿਸ ਨਾਲ ਸੁਰੱਖਿਆ ਵੀ ਯਕੀਨੀ ਬਣੇ ਅਤੇ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਵੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਇਹ ਮੰਗ ਕਿਸੇ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਆਪਣੇ ਧਾਰਮਿਕ ਅਧਿਕਾਰ ਨਾਲ ਜੁੜੀ ਹੋਈ ਹੈ। ਕੇਂਦਰ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਣ ਲਈ ਠੋਸ ਅਤੇ ਸਕਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ।