ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀ ਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਆਸ਼ਵਾਸਨ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ।
8
8 ਪਰਿਵਾਰ ਹੋਏ ‘ਆਪ’ ਵਿਚ ਸ਼ਾਮਿਲ
02-08-2026
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਆਸ਼ਵਾਸਨ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਮਿਸ਼ਰੀ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 8 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਪਿੰਡ ਮਿਸ਼ਰੀ ਵਾਲਾ ਦੇ 8 ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਵਿਚ ਵਿਚਰਦੀ ਹੈ। ਕਿਸੇ ਵੀ ਤਰ੍ਹਾਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਜ਼ਮੀਨੀ ਪੱਧਰ ’ਤੇ ਪਿੰਡ ਵਾਸੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਅਤੇ ਫਿਰ ਸਮੱਸਿਆਵਾਂ ਦੇ ਹੱਲ ਲਈ ਪੱਕੇ ਤੌਰ ’ਤੇ ਯੋਜਨਾ ਉਲੀਕੀ ਜਾਂਦੀ ਹੈ। ਇਸ ਮੌਕੇ ਦੀਪ ਸਿੰਘ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦਿੱਤਾ ਸਿੰਘ, ਬੇਅੰਤ ਸਿੰਘ, ਗੁਰਤੇਜ ਸਿੰਘ, ਦਰਸ਼ਨ ਸਿੰਘ, ਵਿਜੈ ਮੈਂਬਰ, ਬਲਾਕ ਪ੍ਰਧਾਨ ਗੁਰਦੀਪ ਸਿੰਘ, ਜੱਸਾ ਸਿੰਘ ਬਲਾਕ ਕੋਆਰਡੀਨੇਟਰ, ਕੁਲਵਿੰਦਰ ਸਿੰਘ, ਬਿੱਕਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਯੂਥ ਪ੍ਰਧਾਨ ਅਤੇ ਪਾਲ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।